ਉਤਰਾਖੰਡ ਦੇ ਰਾਮਨਗਰ ਵਿੱਚ ਅੱਜ ਵਾਪਰੇ ਦਰਦਨਾਕ ਹਾਦਸੇ ਵਿੱਚ ਪੰਜਾਬ ਤੋਂ ਗਏ ਸੈਲਾਨੀਆਂ ਦੀ ਗੱਡੀ ਦਰਿਆ ਵੱਚ ਡਿੱਗਣ ਨਾਲ 9 ਪੰਜਾਬੀਆਂ ਦੀ ਮੌਤ ਹੋ ਗਈ। ਮੁਖ ਮੰਤਰੀ ਭਗਵੰਤ ਮਾਨ ਨੇ ਇਸ ‘ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਪ੍ਰਮਾਤਮਾ ਅੱਗੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖਮੀ ਹੋਈ ਲੜਕੀ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ।
ਦੱਸਣਯੋਗ ਹੈ ਕਿ ਸੈਲਾਨੀਆਂ ਨਾਲ ਭਰੀ ਕਾਰ ਰਾਮਨਗਰ ਦੇ ਢੇਲਵਾ ਨਦੀ ਵਿੱਚ ਡਿੱਗ ਗਈ ਹੈ। ਇਸ ਆਰਟਿਗਾ ਕਾਰ ਵਿੱਚ 10 ਲੋਕ ਸਵਾਰ ਸਨ । ਇਨ੍ਹਾਂ ਵਿੱਚੋਂ ਸਿਰਫ਼ ਇੱਕ ਲੜਕੀ ਨੂੰ ਜ਼ਿੰਦਾ ਬਚਾਇਆ ਗਿਆ ਹੈ। ਉਸ ਨੂੰ ਇਲਾਜ ਲਈ ਰਾਮਨਗਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ ਲੋਕ ਪੰਜਾਬ ਦੇ ਰਹਿਣ ਵਾਲੇ ਸਨ। ਇਹ ਹਾਦਸਾ ਬਰਸਾਤੀ ਨਾਲਾ ਪਾਰ ਕਰਦੇ ਸਮੇਂ ਵਾਪਰਿਆ। ਨਾਲੇ ਵਿੱਚ ਅਚਾਨਕ ਪਾਣੀ ਦਾ ਵਹਾਅ ਵੱਧ ਗਿਆ ਅਤੇ ਕਾਰ ਬੇਕਾਬੂ ਹੋ ਕੇ ਹੇਠਾਂ ਨਦੀ ਵਿੱਚ ਜਾ ਡਿੱਗੀ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ ਸਾਢੇ 5 ਵਜੇ ਵਾਪਰਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਤੋਂ ਆਏ ਇਹ ਸੈਲਾਨੀ ਰਾਮਨਗਰ ਦੇ ਇੱਕ ਹੋਟਲ ਵਿੱਚ ਠਹਿਰੇ ਹੋਏ ਸਨ। ਉਹ ਸਵੇਰੇ 5 ਵਜੇ ਹੋਟਲ ਤੋਂ ਘੁੰਮਣ ਲਈ ਹੋਟਲ ਤੋਂ ਨਿਕਲੇ ਸਨ। ਰਾਮਨਗਰ ਵਿੱਚ ਵੀਰਵਾਰ ਦੇਰ ਰਾਤ ਤੋਂ ਬਾਰਿਸ਼ ਹੋ ਰਹੀ ਹੈ। ਇਸ ਕਾਰਨ ਬਰਸਾਤੀ ਨਾਲਾ ਪੂਰੇ ਉਫ਼ਾਨ ‘ਤੇ ਸੀ। ਢੇਲਵਾ ਨਦੀ ਦੇ ਪੁਲ ’ਤੇ ਪਾਣੀ ਓਵਰਫਲੋ ਹੋ ਗਿਆ । ਇਸ ਤੋਂ ਬਾਅਦ ਵੀ ਆਰਟਿਗਾ ਡਰਾਈਵਰ ਨੇ ਕਾਰ ਨੂੰ ਪਾਰ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਦਾ ਇਹ ਫੈਸਲਾ ਸੈਲਾਨੀਆਂ ਲਈ ਭਾਰੀ ਪੈ ਗਿਆ। ਕਾਰ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਈ ਅਤੇ ਹੇਠਾਂ ਜਾ ਕੇ ਪੱਥਰਾਂ ਵਿਚਕਾਰ ਫਸ ਗਈ । ਇਸ ਕਾਰਨ ਗੱਡੀ ਵਿੱਚ ਸਵਾਰ 9 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਇਸ ਹਾਦਸੇ ਵਿੱਚ ਸਿਰਫ਼ ਇੱਕ ਲੜਕੀ ਨੂੰ ਜ਼ਿੰਦਾ ਬਚਿਆ ਜਾ ਸਕਿਆ ਹੈ।
ਵੀਡੀਓ ਲਈ ਕਲਿੱਕ ਕਰੋ -: