ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਲੰਬੇ ਸਮੇਂ ਤੋਂ ਪੈਂਡਿੰਗ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕੰਮ ਅੱਜ ਸ਼ੁਰੂ ਕਰ ਦਿੱਤਾ ਤੇ ਇਸ ਯੋਜਨਾ ਦੀ ਲਾਗਤ 13.74 ਕਰੋੜ ਰੁਪਏ ਹੋਵੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਲਈ ਅੱਜ ਦਾ ਦਿਨ ‘ਇਤਿਹਾਸਕ ਦਿਨ’ ਹੈ ਕਿਉਂਕਿ ਇਸ ਯੋਜਨਾ ਦੇ ਪੂਰਾ ਹੋਣ ਨਾਲ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ। ਉੁਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਪੂਰਾ ਕਰਨਾ ਸੂਬਾ ਸਰਕਾਰ ਦੀ ਮੁੱਖ ਪਹਿਲ ਹੈ ਕਿਉਂਕਿ ਇਸ ਨਾਲ ਜਲੰਧਰ ਸ਼ਹਿਰ ਤੋਂ ਹੁਸ਼ਿਆਰਪੁਰ ਜਾਣ ਵਾਲੇ ਲੋਕਾਂ ਤੇ ਮਾਤਾ ਚਿੰਤਪੁਰੀ ਦੇ ਪਵਿੱਤਰ ਤੀਰਤ ਸਥਾਨ ਦੇ ਦਰਸ਼ਨ ਕਰਨ ਜਾਣ ਵਾਲਿਆਂ ਤੇ ਹੋਰ ਸਥਾਨਾਂ ‘ਤੇ ਜਾਣ ਵਾਲੇ ਰਾਹਗੀਰਾਂ ਨੂੰ ਵੱਡੀ ਸਹੂਲਤ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਯੋਜਨਾ ਦੇ ਪੂਰਾ ਹੋਣ ਨਾਲ ਖੇਤਰ ਵਿਚ ਵਪਾਰ ਤੇ ਉਦਯੋਗ ਨੂੰ ਉਤਸ਼ਾਹ ਮਿਲੇਗਾ।
ਇਹ ਵੀ ਪੜ੍ਹੋ : ਖੰਨਾ : ਵਿਜੀਲੈਂਸ ਨੇ ASI ਨੂੰ 9000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਗ੍ਰਿਫਤਾਰ
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਸੜਕ ਦਾ ਸ਼ੁਰੂ ਹੋਣਾ ਸੂਬਾ ਸਰਕਾਰ ਦੀ ਜਨਤਾ ਨਾਲ ਕੀਤੇ ਗਏ ਵਾਅਦਿਆਂ ਪ੍ਰਤੀ ਗੰਭੀਰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਜਲੰਧਰ ਤੋਂ ਨਵੇਂ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਦਾ ਸਹੁੰ ਚੁੱਕਣਾ ਬਾਕੀ ਹੈ ਪਰ ਸੜਕ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਤੰਬਰ ਤੱਕ ਸੜਕ ਦਾ ਨਿਰਮਾਣ ਕੰਮ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਆਪਣਾ ਵਾਅਦਾ ਪੂਰਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: