ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। CM ਮਾਨ ਨੇ ਤਿੰਨ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਸ਼ਹੀਦ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ ਇੱਕ ਕਰੋੜ ਦਾ ਚੈੱਕ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਹੋਏ ਦੋ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 50-50 ਲੱਖ ਦਾ ਚੈੱਕ ਦਿੱਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਚਾਰ ਲੱਖ ਰੁਪਏ ਦਾ ਚੈੱਕ ਵੀ ਦਿੱਤਾ ਅਤੇ ਭਵਿੱਖ ਵਿੱਚ ਵੀ ਸ਼ਹੀਦ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।
ਦੱਸ ਦੇਈਏ ਕਿ ਬੀਤੇ ਕੁਝ ਸਮਾਂ ਪਹਿਲਾਂ ਪੰਜਾਬ ਪੁਲਿਸ ਦੇ ਤਿੰਨ ਜਵਾਨ ਡਿਊਟੀ ਦੌਰਾਨ ਇੱਕ ਹਾਦਸੇ ਵਿੱਚ ਸ਼ਹੀਦ ਹੋ ਗਏ ਸਨ, ਜਿਨ੍ਹਾਂ ਦੇ ਪਰਿਵਾਰਾਂ ਨੂੰ ਮਾਨਯੋਗ ਪੰਜਾਬ ਸਰਕਾਰ ਵੱਲੋਂ ਆਰਥਿਕ ਸਹਾਇਤਾ ਦਿੱਤੀ ਗਈ ਹੈ। ਇਸ ਦੌਰਾਨ DGP ਗੌਰਵ ਯਾਦਵ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: