ਪਸ਼ੂਆਂ ਵਿਚ ਲੰਪੀ ਸਕਿਨ ਦੀ ਬੀਮਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ। ਮੀਟਿੰਗ ਵਿਚ ਕਈ ਵੱਡੇ ਫੈਸਲੇ ਲਏ ਗਏ। ਪਸ਼ੂਆਂ ਦੀ ਬੀਮਾਰੀ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਤਾਲਮੇਲ ਕਮੇਟੀ ਬਣਾਈ ਹੈ। 3 ਕੈਬਨਿਟ ਮੰਤਰੀ ਹਰਪਾਲ ਚੀਮਾ, ਕੁਲਦੀਪ ਧਾਲੀਵਾਲ ਅਤੇ ਲਾਲਜੀਤ ਭੁੱਲਰ ਕਮੇਟੀ ਦਾ ਹਿੱਸਾ ਹੋਣਗੇ। ਨਵੀਂ ਜਾਰੀ ਕੀਤੀ ਗਈ ਐਡਵਾਈਜ਼ਰੀ ਮੁਤਾਬਕ ਪੰਜਾਬ ਦੀਆਂ ਸਰਹੱਦਾਂ ‘ਚ ਦੂਜੇ ਸੂਬੇ ਦੇ ਪਸ਼ੂਆਂ ਦੀ ਐਂਟਰੀ ‘ਤੇ ਪਾਬੰਦੀ ਲਗਾਈ ਗਈ ਹੈ । ਇਸ ਤੋਂ ਇਲਾਵਾ ਪਸ਼ੂ ਮੇਲਿਆਂ ‘ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾਈ ਗਈ ਹੈ।
CM ਮਾਨ ਨੇ ਕਿਹਾ ਕਿ ਲੰਪੀ ਸਕਿਨ ਦੀ ਬੀਮਾਰੀ ਦੇ ਇਲਾਜ ਲਈ ਦਵਾਈ ਗੁਜਰਾਤ ਤੋਂ ਮੰਗਵਾਈ ਗਈ ਹੈ ਤੇ ਲੋੜ ਮੁਤਾਬਕ ਹੋਰ ਮੰਗਵਾਈ ਜਾ ਰਹੀ ਹੈ। ਪੰਜਾਬ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਾਨਵਰਾਂ ਵਾਲੀ ਥਾਂ ਦੀ ਸਾਫ਼-ਸਫਾਈ ਰੱਖੀ ਜਾਵੇ ਤੇ ਜਾਨਵਰਾਂ ਨੂੰ ਝੁੰਡ ‘ਚ ਨਾ ਰੱਖਿਆ ਜਾਵੇ।
ਹਰੇਕ ਜ਼ਿਲੇ ਦੇ ਡੀਸੀ ਨੂੰ ਹੁਕਮ ਜਾਰੀ ਕੀਤੇ ਗਏ ਹਨ। ਲੰਪੀ ਬੀਮਾਰੀ ਦੀ ਰੋਕਥਾਮ ਲਈ ਪਿੰਡ-ਪਿੰਡ ਜਾਕੇ ਪਸ਼ੂਆਂ ਦੀ ਜਾਂਚ ਕੀਤੀ ਜਾਵੇਗੀ। ਸ਼ਹਿਰਾਂ ਅਤੇ ਪਿੰਡਾਂ ਚ ਫੌਗਿੰਗ ਕੀਤੀ ਜਾਵੇਗੀ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭਾਰਤ ਸਰਕਾਰ ਦੇ ਲਗਾਤਾਰ ਸੰਪਰਕ ਵਿਚ ਹੈ।
ਵੀਡੀਓ ਲਈ ਕਲਿੱਕ ਕਰੋ -: