ਪੰਜਾਬ ਦੇ ਕੰਡੀ ਇਲਾਕਿਆਂ ਨੂੰ ਜਲਦ ਹੀ ਸੈਰ-ਸਪਾਟੇ ਵਜੋਂ ਵਿਕਸਿਤ ਕੀਤਾ ਜਾਵੇਗਾ, ਜਿਸ ਨਾਲ ਦੇਸ਼-ਵਿਦੇਸ਼ ਤੋਂ ਟੂਰਿਸਟ ਇਥੇ ਆਉਣਗੇ। ਮੁੱਖ ਮੰਤਰੀ ਭਗਵੰਤ ਮਾਨ ਇਸ ਨੂੰ ਲੈ ਕੇ ਸਰਗਰਮ ਨਜ਼ਰ ਆ ਰਹੇ ਹਨ। ਸੀ.ਐੱਮ. ਮਾਨ ਨੇ ਅੱਜ PIDB ਨਾਲ ਅਹਿਮ ਮੀਟਿੰਗ ਕੀਤੀ, ਜਿਸ ਵਿੱਚ ਪੰਜਾਬ ਦੇ ਕੰਡੀ ਇਲਾਕੇ ਨੂੰ ਸੈਰ-ਸਪਾਟਾ ਵਜੋਂ ਉਤਸ਼ਾਹਿਤ ਕਰਨ ਨੂੰ ਲੈ ਕੇ ਚਰਚਾ ਹੋਈ।
ਇਸ ਮਗਰੋਂ ਸੀ.ਐੱਮ. ਮਾਨ ਨੇ ਐਲਾਨ ਕੀਤਾ ਕੀ ਜਲਦ ਹੀ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਡੀ ਵਾਲਾ ਇਲਾਕਾ ਤੇ ਹੁਸ਼ਿਆਰਪੁਰ ਦੇ ਕੰਡੀ ਇਲਾਕਿਆਂ ਨੂੰ ਹੋਰ ਵਿਕਸਿਤ ਕਰ ਰਹੇ ਹਾਂ ਤਾਂ ਜੋ ਪੰਜਾਬ ਦੇ ਇਸ ਇਲਾਕੇ ਦੀ ਕੁਦਰਤੀ ਸੁੰਦਰਤਾ ਨੂੰ ਵੇਖਣ ਲਈ ਲੋਕ ਆਉਣ।
ਦੱਸ ਦੇਈਏ ਕਿ ਬੀਤੇ ਮਈ ਮਹੀਨੇ ਸੀ.ਐੱਮ. ਮਾਨ ਨੇ ਰਣਜੀਤ ਸਾਗਰ ਡੈਮ ਦਾ ਦੌਰਾਨ ਕੀਤਾ ਸੀ, ਜਿਸ ਦੌਰਾਨ ਉਨ੍ਹਾਂ ਐਲਾਨ ਕੀਤਾ ਸੀ ਕਿ ਇਸ ਇਲਾਕੇ ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਇਸ ਇਲਾਕੇ ਨੂੰ ਵੱਡੇ ਪੱਧਰ ਦੀ ਰਮਣੀਕ ਸੈਰਗਾਹ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਠੋਸ ਉਪਰਾਲੇ ਕੀਤੇ ਜਾਣਗੇ।
ਸੀ.ਐੱਮ. ਮਾਨ ਨੇ ਕਿਹਾ ਸੀ ਕਿ ਇਲਾਕੇ ਵਿੱਚ ਸੈਰ-ਸਪਾਟੇ ਦੀਆਂ ਬੇਸ਼ੁਮਾਰ ਸੰਭਾਵਨਾਵਾਂ ਮੌਜੂਦ ਹਨ ਅਤੇ ਕੁਦਰਤੀ ਸੁੰਦਰਤਾ ਵਾਲੀ ਇਸ ਰਮਣੀਕ ਧਰਤੀ ਨੂੰ ਹੁਣ ਸੈਲਾਨੀਆਂ ਲਈ ਖਿੱਚ ਦੇ ਕੇਂਦਰ ਵਜੋਂ ਵਰਤਿਆ ਜਾਵੇਗਾ।
ਇਹ ਵੀ ਪੜ੍ਹੋ : ਪੁੱਤ ਤੇ ਗੁਆਂਢਣ ਦੀ ਫਰਜ਼ੀ ਹਾਜ਼ਰੀ ਲਾ ਤਨਖਾਹ ਲੈ ਰਿਹਾ ਸੀ PU ਦਾ ਸੁਪਰਵਾਈਜ਼ਰ, ਹੋਇਆ ਬਰਖ਼ਾਸਤ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਕਿਹਾ ਸੀ ਤਾਂ ਜੋ ਸੂਬੇ ਵਿੱਚ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਭਰਪੂਰ ਹੈ ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਆਪਣੇ ਉਸੇ ਐਲਾਨ ਨੂੰ ਹੁਣ ਸੀ.ਐੱਮ. ਅਮਲੀ ਜਾਮਾ ਪਹਿਨਾਉਣ ਵਿੱਚ ਲੱਗੇ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -: