ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨਾਲ ਸੰਬੰਧਿਤ ਉੱਚ ਅਧਿਕਾਰੀਆਂ ਅਤੇ ਮਾਹਿਰ ਡਾਕਟਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਗੱਲਬਾਤ ਦੌਰਾਨ ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਸਿਹਤ-ਪੱਖੀ ਦਰੁਸਤ ਮਾਹੌਲ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਉੱਤੇ ਜ਼ੋਰ ਦਿੱਤਾ ਗਿਆ।
ਦੱਸ ਦੇਈਏ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ। ਪੰਜਾਬ ਵਿਚ ਨਸ਼ਿਆਂ ਕਾਰਨ ਬਹੁਤ ਸਾਰੀਆਂ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ ਜਿਸ ਨਾਲ ਕਈ ਪਰਿਵਾਰ ਉਜੜ ਜਾਂਦੇ ਹਨ। ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕੋਸ਼ਿਸ਼ਾਂ ਜਾਰੀ ਹਨ।
ਵੀਡੀਓ ਲਈ ਕਲਿੱਕ ਕਰੋ -: