ਪੰਜਾਬ ਵਿਚ ਭ੍ਰਿਸ਼ਟਾਚਾਰ ਖਿਲਾਫ ਮੁੱਖ ਮੰਤਰੀ ਭਗਵੰਤ ਮਾਨ ਪੂਰੇ ਐਕਸ਼ਨ ਮੋਡ ਵਿਚ ਹਨ। ਇਸੇ ਤਹਿਤ ਕਾਰਵਾਈ ਕਰਦਿਆਂ ਜਲੰਧਰ ‘ਚ ਤਹਿਸੀਲਦਾਰ ਦਫਤਰ ‘ਚ ਕਲਰਕ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਰਿਸ਼ਵਤ ਲੈਣ ਦੇ ਮਾਮਲੇ ਵਿਚ ਕਲਰਕ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ।
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਐਂਟੀ ਕੁਰੱਪਸ਼ਨ ਨੰਬਰ ਉਤੇ ਜਲੰਧਰ ਦੇ ਇੱਕ ਕਲਰਕ ਖਿਲਾਫ ਰਿਸ਼ਵਤ ਲੈਣ ਦੀ ਸ਼ਿਕਾਇਤ ਆਈ ਸੀ ਤੇ ਜਾਂਚ ਵਿਚ ਸ਼ਿਕਾਇਤ ਸਹੀ ਪਾਈ ਗਈ । ਅਧਿਕਾਰੀਆਂ ਨੂੰ ਤੁਰੰਤ ਜਾਂਚ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਰਿਸ਼ਵਤ ਮੰਗਦੇ ਫੜੇ ਗਏ ਵਿਅਕਤੀਆਂ ਨੂੰ ਸਖ਼ਤ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਦੱਸ ਦੇਈਏ ਕਿ ਮੁੱਖ ਮੰਤਰੀ ਨੇ ਬੀਤੇ ਦਿਨੀ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। ਉਸ ਹੈਲਪਲਾਈਨ ਨੰਬਰ ‘ਤੇ ਜਲੰਧਰ ਦੇ ਕਲਰਕ ਖਿਲਾਫ ਰਿਸ਼ਵਤ ਲੈਣ ਦੀ ਸ਼ਿਕਾਇਤ ਆਈ ਸੀ। ਸ਼ਿਕਾਇਤ ਕਰਤਾ ਨੇ ਇਲਜ਼ਾਮ ਲਗਾਏ ਹਨ ਕਿ ਕਲਰਕ ਨੇ 4 ਲੱਖ 80 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਨੌਕਰੀ ਦਿਵਾਉਣ ਦੇ ਨਾਂ ‘ਤੇ ਰਿਸ਼ਵਤ ਲਈ ਲਈ ਗਈ ਸੀ। ਜਾਂਚ ਦੌਰਾਨ ਸ਼ਿਕਾਇਤ ਠੀਕ ਪਾਈ ਗਈ ।
ਐਂਟੀ ਕ੍ਰਪਸ਼ਨ ਐਕਸ਼ਨ ਨੰਬਰ ‘ਤੇ ਸ਼ਿਕਾਇਤ ਆਉਣ ਤੋਂ ਬਾਅਦ ਕਲਰਕ ਖਿਲਾਫ ਕਾਰਵਾਈ ਹੋਈ ਤੇ ਮੁੱਖ ਮੰਤਰੀ ਵੱਲੋਂ ਐੱਫਆਈ ਆਰ ਦਰਜ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: