ਪੰਜਾਬ ‘ਚ ਇਕ ਵਾਰ ਫਿਰ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਹਾਲਾਤਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ ਆ ਗਏ ਹਨ। CM ਮਾਨ ਨੇ ਸਾਰੇ ਮੰਤਰੀਆਂ ਨੂੰ ਫੀਲਡ ‘ਚ ਜਾਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ NDRF ਦੀ ਟੀਮ ਤੇ ਅਧਿਕਾਰੀਆਂ ਨੂੰ ਤਾਇਨਾਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੂੰ ਬਚਾਅ ਅਤੇ ਰਾਹਤ ਕਾਰਜ ਕਰਨ ਲਈ ਕਿਹਾ ਗਿਆ ਹੈ।
ਪੰਜਾਬ ਦੇ ਚਾਰ ਜ਼ਿਲ੍ਹੇ ਰੋਪੜ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਕਈ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਸਤਲੁਜ ਦਰਿਆ ‘ਤੇ ਭਾਖੜਾ ਡੈਮ ਅਤੇ ਬਿਆਸ ਦਰਿਆ ‘ਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣ ਤੋਂ ਬਾਅਦ ਇਹ ਸਥਿਤੀ ਪੈਦਾ ਹੋਈ ਹੈ। ਭਾਖੜਾ ਦੇ ਗੇਟ 8 ਫੁੱਟ ਤੱਕ ਖੋਲ੍ਹ ਦਿੱਤੇ ਗਏ ਹਨ ਜੋ ਕਿ 5 ਦਿਨ ਲਗਾਤਾਰ ਖੁੱਲ੍ਹੇ ਰਹਿਣਗੇ ਕਿਉਂਕਿ ਪਿਛਲੇ ਪਾਸਿਓਂ ਡੈਮ ਵਿੱਚ ਪਾਣੀ ਆ ਰਿਹਾ ਹੈ।
ਭਾਖੜਾ ਪ੍ਰਬੰਧਕਾਂ ਅਨੁਸਾਰ ਮੰਗਲਵਾਰ ਨੂੰ 35 ਸਾਲਾਂ ਬਾਅਦ ਭਾਖੜਾ ਡੈਮ ਦੇ ਫਲੱਡ ਗੇਟ 10-10 ਫੁੱਟ ਖੋਲ੍ਹਣੇ ਪਏ ਹਨ। ਇਸ ਦੇ ਨਾਲ ਹੀ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਪੰਜਾਬ ਦੇ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਬਚਾਅ ਲਈ ਫੌਜ ਤੋਂ ਮਦਦ ਮੰਗੀ ਹੈ। ਇਸ ਦੇ ਲਈ ਰੋਪੜ ਵਿੱਚ ਹੈਲੀਪੈਡ ਵੀ ਬਣਾਇਆ ਗਿਆ ਹੈ। NDRF ਪਹਿਲਾਂ ਹੀ ਬਚਾਅ ਕੰਮ ‘ਚ ਜੁਟੀ ਹੋਈ ਹੈ।
ਇਹ ਵੀ ਪੜ੍ਹੋ : ਨਵਾਂਸ਼ਹਿਰ: ਗੁਰੂਦੁਆਰਾ ਸਾਹਿਬ ‘ਚ ਲੱਗੀ ਅੱਗ, ਗੁਰੂ ਗ੍ਰੰਥ ਸਾਹਿਬ ਦੇ 3 ਪਾਵਨ ਸਰੂਪ ਅਗਨ ਭੇਟ
ਮੰਤਰੀ ਹਰਜੋਤ ਬੈਂਸ ਖੁਦ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪੁੱਜੇ। ਪਿੰਡ ਬੇਲਾ ਧਿਆਨੀ ਪੁੱਜੇ ਮੰਤਰੀ ਬੈਂਸ ਨੇ ਕਿਹਾ ਕਿ ਪਿੰਡਾਂ ਵਿੱਚ ਪਾਣੀ ਦਾ ਪੱਧਰ ਰਾਤ ਨੂੰ ਹੀ ਹੇਠਾਂ ਆਉਣਾ ਸ਼ੁਰੂ ਹੋ ਗਿਆ ਹੈ। ਪਰ ਹਰਸਾਬੇਲਾ ਵਿੱਚ ਹਾਲਾਤ ਖ਼ਰਾਬ ਹਨ। ਸਥਿਤੀ ‘ਤੇ ਕਾਬੂ ਪਾਉਣ ਲਈ NDRF, ਫੌਜ ਅਤੇ ਹਵਾਈ ਸੈਨਾ ਦੀ ਮਦਦ ਲਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: