ਮੁੱਖ ਮੰਤਰੀ ਭਗਵੰਤ ਮਾਨ ਹੈਦਰਾਬਾਦ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਤੇਲੰਗਾਨਾ ਦੇ ਸੀ.ਐੱਮ. ਕੇ.ਕੇ. ਚੰਦਰਸ਼ੇਖਰ ਰਾਓ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ‘ਤੇ ਨਿਸ਼ਾਨੇ ਵਿੰਨ੍ਹੇ।
ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਕੇਂਦਰ ਨੇ ਆਰਡੀਐਫ ਦੇ ਪੈਸੇ ਰੋਕ ਕੇ ਪੰਜਾਬ ਦਾ ਭਲਾ ਨਹੀਂ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਨੀਤੀ ਆਯੋਗ ਦੀ ਬੈਠਕ ‘ਚ ਸ਼ਾਮਲ ਨਾ ਹੋਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਲੜ ਰਹੇ ਹਾਂ।
ਦਰਅਸਲ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਰਾਜਧਾਨੀ ਦਿੱਲੀ ਵਿੱਚ ਸੇਵਾਵਾਂ ਦੇ ਨਿਯੰਤਰਣ ਨਾਲ ਸਬੰਧਤ ਕੇਂਦਰ ਦੇ ਆਰਡੀਨੈਂਸ ਦਾ ਵਿਰੋਧ ਕਰਨ ਲਈ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦਾ ਸਮਰਥਨ ਲੈਣ ਲਈ ਪਹੁੰਚ ਗਈ ਹੈ।
ਇਹ ਵੀ ਪੜ੍ਹੋ : ਪੈਸਿਆਂ ਦੇ ਲੈਣ-ਦੇਣ ਕਰਕੇ ਗੁਆਂਢੀ ਦਾ ਕਤਲ, 10 ਸਾਲਾਂ ਬੱਚੇ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ
ਕੇਜਰੀਵਾਲ ਆਰਡੀਨੈਂਸ ਵਿਰੁੱਧ ਸਮਰਥਨ ਜੁਟਾਉਣ ਲਈ ਗੈਰ-ਭਾਜਪਾ ਸੱਤਾਧਾਰੀ ਪਾਰਟੀਆਂ ਦੇ ਨੇਤਾਵਾਂ ਤੱਕ ਪਹੁੰਚ ਕਰ ਰਹੇ ਹਨ ਤਾਂ ਜੋ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਬਿੱਲ ਸੰਸਦ ਵਿੱਚ ਪੇਸ਼ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ ਜਾ ਸਕੇ। ਇਸ ਹਫ਼ਤੇ ਦੇ ਸ਼ੁਰੂ ਵਿੱਚ, ਕੇਜਰੀਵਾਲ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ) ਦੇ ਮੁਖੀ ਊਧਵ ਠਾਕਰੇ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਕਰਕੇ ਮਾਮਲੇ ਵਿੱਚ ਉਨ੍ਹਾਂ ਦਾ ਸਮਰਥਨ ਮੰਗਿਆ। ਕੇਜਰੀਵਾਲ ਨੇ ਇਸ ਮਾਮਲੇ ‘ਚ ਸਮਰਥਨ ਲਈ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਪਾਰਟੀ ਨੇਤਾ ਰਾਹੁਲ ਗਾਂਧੀ ਨੂੰ ਮਿਲਣ ਦਾ ਸਮਾਂ ਵੀ ਮੰਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: