ਚੰਡੀਗੜ੍ਹ ਵਿੱਚ ਸ਼ਨੀਵਾਰ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਉੱਤਰੀ ਰਾਜਾਂ ਦੇ ਸੰਮੇਲਨ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਉੱਤਰੀ ਰਾਜਾਂ ਦੇ ਸੰਮੇਲਨ ਵਿੱਚ ਹਿੱਸਾ ਲੈਣ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਉਨ੍ਹਾਂ ਨਾਰਕੋ-ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਰੋਕਣ ਲਈ ਰਾਜਾਂ ਦੁਆਰਾ ਇੱਕਜੁੱਟ ਕਾਰਵਾਈ ਦੀ ਵਕਾਲਤ ਕੀਤੀ।
ਨਸ਼ਿਆਂ ਦੀ ਤਸਕਰੀ ਅਤੇ ਕੌਮੀ ਸੁਰੱਖਿਆ ਬਾਰੇ ਕਾਨਫਰੰਸ ਦੌਰਾਨ ਆਪਣੇ ਸੰਬੋਧਨ ਵਿੱਚ CM ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਾਰੇ ਰਾਜਾਂ ਨੂੰ ਇਸ ਖਤਰੇ ਨਾਲ ਨਜਿੱਠਣ ਲਈ ਇੱਕ-ਦੂਜੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਾਂ ਨੂੰ ਕ੍ਰੈਡਿਟ ਯੁੱਧ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ, ਸਗੋਂ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਅੱਤਵਾਦੀਆਂ ਨੂੰ ਖਤਮ ਕਰਨ ‘ਤੇ ਧਿਆਨ ਦੇਣਾ ਚਾਹੀਦਾ ਹੈ।
ਸੀ.ਐੱਮ. ਮਾਨ ਨੇ ਕਿਹਾ ਕਿ ਰਾਜਾਂ ਵੱਲੋਂ ਇੱਕ ਫੂਲਪਰੂਫ ਰਣਨੀਤੀ ਤਿਆਰ ਕੀਤੀ ਜਾਣੀ ਚਾਹੀਦੀ ਹੈ ਅਤੇ ਲੋੜੀਂਦੇ ਨਤੀਜੇ ਹਾਸਲ ਕਰਨ ਲਈ ਇਸ ਨੂੰ ਨਿਰਵਿਘਨ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਇਸ ਗਠਜੋੜ ਨੂੰ ਦੇਸ਼ ਦੀ ਸੁਰੱਖਿਆ, ਪ੍ਰਭੂਸੱਤਾ ਅਤੇ ਅਖੰਡਤਾ ਲਈ ਵੱਡਾ ਖ਼ਤਰਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਦੀ ਰਾਖੀ ਲਈ ਇਸ ਗਠਜੋੜ ਨੂੰ ਜਲਦੀ ਤੋਂ ਜਲਦੀ ਖਤਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਾਰੇ ਸੂਬੇ ਆਪੋ-ਆਪਣੇ ਮਤਭੇਦ ਛੱਡ ਦੇਣ ਅਤੇ ਨੈਕਸਸ ਖਿਲਾਫ਼ ਸਖ਼ਤੀ ਨਾਲ ਕੰਮ ਕਰਨ।
ਇਹ ਵੀ ਪੜ੍ਹੋ : ਵਿੰਗ ਕਮਾਂਡਰ ਮੋਹਿਤ ਰਾਣਾ ਦਾ ਰਾਜਕੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, CM ਮਾਨ ਨੇ ਕੀਤੀ ਅਰਦਾਸ
ਮੁੱਖ ਮੰਤਰੀ ਨੇ ਸੂਬੇ ਵਿੱਚ ਫੋਰੈਂਸਿਕ ਲੈਬਾਰਟਰੀ ਸਥਾਪਤ ਕਰਨ ਲਈ ਕੇਂਦਰ ਸਰਕਾਰ ਨੂੰ ਪੂਰਨ ਸਹਿਯੋਗ ਦੀ ਪੇਸ਼ਕਸ਼ ਵੀ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ, ਹਥਿਆਰਾਂ ਅਤੇ ਹੋਰਾਂ ਦੀ ਤਸਕਰੀ ਦਾ ਵੱਡੇ ਖਤਰੇ ਵਾਲਾ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਪੰਜਾਬ ਕੋਲ ਨਸ਼ਿਆਂ ਦੀ ਰੋਕਥਾਮ ਲਈ ਕੋਈ ਅਜਿਹੀ ਲੈਬਾਰਟਰੀ ਨਹੀਂ ਹੈ। ਸੂਬਾ ਸਰਕਾਰ ਇਸ ਲੈਬਾਰਟਰੀ ਦੀ ਸਥਾਪਨਾ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਵੀਡੀਓ ਲਈ ਕਲਿੱਕ ਕਰੋ -: