ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੇ ਪਿੰਡ ਨਿਹਾਲਗੜ੍ਹ ਵਿਖੇ ਪੁੱਜੇ। ਇੱਥੇ CM ਮਾਨ ਆਜ਼ਾਦੀ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਾਮਰੇਡ ਤੇਜਾ ਸਿੰਘ ਦੀ 50ਵੀਂ ਬਰਸੀ ਸਮਾਗਮ ‘ਚ ਸ਼ਾਮਲ ਹੋਏ। ਇਸ ਦੇ ਨਾਲ ਹੀ ਉਨ੍ਹਾਂ ਕਾਮਰੇਡ ਤੇਜਾ ਸਿੰਘ ਦੇ ਬੁੱਤ ਦਾ ਉਦਘਾਟਨ ਕੀਤਾ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਮਰੇਡ ਤੇਜਾ ਸਿੰਘ ਨੇ ਦੇਸ਼-ਵਿਦੇਸ਼ ਦੇ ਪੰਜਾਬੀਆਂ ਨੂੰ ਇਕਜੁੱਟ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੀ ਲੋਕਾਂ ਨੂੰ ਨਸੀਹਤ ਵੀ ਦਿੱਤੀ।
ਇਸ ਮੌਕੇ CM ਮਾਨ ਨੇ ਕਿਹਾ ਕਿ ਉਹ ਹਰ ਔਖੀ ਘੜੀ ਵਿੱਚ ਕਿਸਾਨਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਚੋਣਾਂ ਸਮੇਂ ਭਾਵੇਂ ਦੋ ਮਹੀਨੇ ਵੱਖੋ-ਵੱਖਰੇ ਵਿਚਾਰਾਂ ਨਾਲ ਹੀ ਲੰਘ ਜਾਣ, ਪਰ ਬਾਕੀ ਦੇ ਸਮੇਂ ਵਿੱਚ ਸਾਨੂੰ ਇਕੱਠੇ ਰਹਿਣਾ ਚਾਹੀਦਾ ਹੈ। ਤੇਜਾ ਸਿੰਘ ਦੀ ਸ਼ਖ਼ਸੀਅਤ ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਉਹ ਸੰਸਦ ਵਿੱਚ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਾਰਤ ਰਤਨ ਦਿੱਤਾ ਜਾਣਾ ਚਾਹੀਦਾ ਹੈ, ਤਾਂ ਜੋ ਭਾਰਤ ਰਤਨ ਦਾ ਮਾਣ ਵਧੇ।
CM ਮਾਨ ਨੇ ਦੱਸਿਆ ਕਿ 9 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ। ਇਸ ਵਿੱਚੋਂ 7500 ਏਕੜ ਪੰਚਾਇਤੀ ਜ਼ਮੀਨ ਹੈ, ਜਿਸ ’ਤੇ ਵੱਡੇ ਲੋਕਾਂ ਨੇ ਕਬਜ਼ਾ ਕੀਤਾ ਹੋਇਆ ਹੈ। ਇਸ ਵਿੱਚੋਂ 2500 ਏਕੜ ਦਾ ਤੀਜਾ ਹਿੱਸਾ ਦਲਿਤ ਪਰਿਵਾਰਾਂ ਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ‘ਆਪ’ ਸਰਕਾਰ ਨੇ 504 ਮੁਹੱਲਾ ਕਲੀਨਿਕ ਖੋਲ੍ਹੇ ਹਨ। ਸਾਰੀਆਂ ਦਵਾਈਆਂ ਅਤੇ 40 ਤੋਂ ਵੱਧ ਮੈਡੀਕਲ ਟੈਸਟ ਮੁਫ਼ਤ ਹਨ। ਸੂਬਾ ਸਰਕਾਰ ਦੇ ਰਿਕਾਰਡ ਅਨੁਸਾਰ 31 ਮਾਰਚ 2023 ਤੱਕ ਮੁਹੱਲਾ ਕਲੀਨਿਕ ਤੋਂ 21 ਲੱਖ 21 ਹਜ਼ਾਰ 350 ਮਰੀਜ਼ ਠੀਕ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਅਹਿਮ ਖਬਰ, ਰੇਲਵੇ ਸਟੇਸ਼ਨ ਦੇ ਮੁੱਖ ਐਂਟਰੀ ਤੇ ਐਗਜ਼ਿਟ ਗੇਟ ਹੋਣਗੇ ਬੰਦ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਹੁਣ ਤੱਕ ਕੁੱਲ 28042 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਇਨ੍ਹਾਂ ਵਿੱਚ ਬਿਜਲੀ ਬੋਰਡ, ਸੀਵਰੇਜ ਬੋਰਡ, ਨਰਸ, ਐਸ.ਡੀ.ਓ., ਕਲਰਕ, ਸਟੈਨੋਗ੍ਰਾਫਰ ਅਤੇ ਰਿਕਾਰਡ ਕੀਪਰ ਦੀਆਂ 2835 ਨੌਕਰੀਆਂ ਦਿੱਤੀਆਂ ਗਈਆਂ ਹਨ। CM ਮਾਨ ਨੇ ਪੰਜਾਬ ਦੇ 80 ਫੀਸਦੀ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਹੋਣ ਦੀ ਗੱਲ ਕਹੀ। ਇਸ ਤੋਂ ਇਲਾਵਾ ਉਨ੍ਹਾਂ ਖੇਤੀਬਾੜੀ ਸਮੇਤ ‘ਆਪ’ ਸਰਕਾਰ ਦੀਆਂ ਹੋਰ ਸਕੀਮਾਂ ਅਤੇ ਪ੍ਰਾਪਤੀਆਂ ਦਾ ਜ਼ਿਕਰ ਕੀਤਾ।
ਵੀਡੀਓ ਲਈ ਕਲਿੱਕ ਕਰੋ -: