ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 29 ਮਾਰਚ ਨੂੰ ਸਵੇਰੇ ਸਾਢੇ 09:30 ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਮੁੱਖ ਮੰਤਰੀ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਮਸਲਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਹ ਜਾਣਕਰੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।
![](https://dailypost.in/wp-content/uploads/2023/03/image-1133.png)
ਇਹ ਵੀ ਪੜ੍ਹੋ : ਅਫਗਾਨਿਸਤਾਨ ‘ਚ ਸਵੇਰੇ- ਸਵੇਰੇ ਆਇਆ ਜ਼ੋਰਦਾਰ ਭੁਚਾਲ, ਰਿਕਟਰ ਪੈਮਾਨੇ ‘ਤੇ 4.3 ਰਹੀ ਤੀਬਰਤਾ
ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਜੀ ਅੱਜ ਮੇਰੇ ਛੋਟੇ ਜਿਹੇ ਸੱਦੇ ‘ਤੇ ਸਵੇਰੇ 9.30 ਵਜੇ ਸਾਡੇ ਘਰ ਨਾਸ਼ਤੇ ‘ਤੇ ਪਹੁੰਚ ਰਹੇ ਹਨ। ਇਸ ਦੌਰਾਨ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਆਪਸੀ ਮਸਲਿਆਂ ਅਤੇ ਸਹਿਯੋਗ ਬਾਰੇ ਵਿਚਾਰ-ਵਟਾਂਦਰੇ ਹੋਣਗੇ। CM ਮਾਨ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਜੀ ਆਇਆਂ ਕਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
![](https://dailypost.in/wp-content/uploads/2023/02/maxresdefault.webp)