ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਦਿਸ਼ਾ ਵੱਲ ਯਤਨਸ਼ੀਲ ਹਨ। ਇਸੇ ਨੂੰ ਲੈ ਕੇ ਉਹ ਪੰਜਾਬ ਦੇ ਉਦਯੋਗਤੀਆਂ ਨੂੰ ਮਿਲੇ। ਉਨ੍ਹਾਂ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਉਨ੍ਹਾਂ ਨੂੰ ਕੰਮ ਕਰਨ ਲਈ ਮਾਹੌਲ ਬਣਾ ਕੇ ਦੇਣਾ ਸਰਕਾਰ ਦੀ ਗਾਰੰਟੀ ਹੈ।
ਸੀ.ਐੱਮ. ਮਾਨ ਨੇ ਟਵੀਟ ਕਰਕੇ ਕਿਹਾ ਕਿ ਉਦਯੋਗਪਤੀ ਭਰਾਵਾਂ ਨਾਲ ਬਹੁਤ ਵਧੀਆ ਮੁਲਾਕਾਤ ਹੋਈ। ਅਸੀਂ ਉਨ੍ਹਾਂ ਨੂੰ ਕਿਹਾ ਕਿ ਉਹ ਸਾਡੇ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ, ਪੰਜਾਬ ਦੀ ਤਰੱਕੀ ਵਿੱਚ ਆਪਣੀ ਸਾਂਝੇਦਾਰੀ ਨਿਭਾਉਣ… ਉਹਨਾਂ ਨੂੰ ਇਮਾਨਦਾਰੀ ਨਾਲ਼ ਕੰਮ ਕਰਨ ਦਾ ਮਹੌਲ ਅਸੀਂ ਦੇਵਾਂਗੇ, ਇਹ ਸਾਡੀ ਗਰੰਟੀ ਹੈ।
ਸੀ.ਐੱਮ. ਮਾਨ ਨੇ ਪਹਿਲਾਂ ਵੀ ਕਿਹਾ ਸੀ ਕਿ ਉਹ ਪੰਜਾਬ ਵਿੱਚ ਵੀ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ ਤਾਂਜੋ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਰੋਕਿਆ ਜਾ ਸਕੇ। ਇਸੇ ਲੜੀ ਵਿੱਚ ਮਾਨ ਸਰਕਾਰ ਵੱਲੋਂ ਗ੍ਰਾਮ ਸੇਵਕਾਂ ਦੀਆਂ ਆਸਾਮੀਆਂ ਲਈ ਭਰਤੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਕੁੱਲ 792 ਅਸਾਮੀਆਂ ਲਈ ਭਰਤੀ ਕੀਤੀ ਹੋਵੇਗੀ। ਅਰਜ਼ੀ ਲਈ ਸਿਰਫ਼ 30 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।ਮਤਲਬ 14 ਜੂਨ ਤੋਂ ਪਹਿਲਾਂ ਉਨ੍ਹਾਂ ਨੂੰ ਅਪਲਾਈ ਕਰਨਾ ਪਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸਣਯੋਗ ਹੈ ਕਿ ਟਾਟਾ ਟੈਕਨਾਲੋਜੀਸ ਨੇ ਪੰਜਾਬ ਵਿੱਚ ਆਪਣੀ ਇਲੈਕਟ੍ਰਿਕ ਵ੍ਹੀਕਲ ਪ੍ਰੋਡਕਸ਼ਨ ਸੈਂਟਰ ਸਥਾਪਤ ਕਰਨ ਦੀ ਪੇਸ਼ਕਸ਼ ਕੀਤੀ ਹੈ। ਇਹ ਗਰੁੱਪ ਰਾਜ ਵਿੱਚ ਮੌਜੂਦਾ 250 ਕਰੋੜ ਰੁਪਏ ਦੇ ਨਿਵੇਸ਼ ਅਤੇ ਭਵਿੱਖ ਵਿੱਚ 1600 ਕਰੋੜ ਰੁਪਏ ਦੇ ਨਿਵੇਸ਼ ਨਾਲ ਇਸ ਯੂਨਿਟ ਨੂੰ ਸਥਾਪਤ ਕਰਨ ਦਾ ਚਾਹਵਾਨ ਹੈ। ਇਸ ਨਾਲ ਜਿਥੇ ਪੰਜਾਬ ਈਵੀ ਖੇਤਰ ਵਿੱਚ ਐੱਮ.ਐੱਸ.ਐੱਮ.ਈ. ਦੇ ਵਿਕਾਸ ਵੱਲ ਵਧੇਗਾ ਉਥੇ ਹੀ ਕੰਪਨੀ ਰਾਜ ਵਿੱਚ ਨੌਜਵਾਨਾਂ ਦੇ ਹੁਨਰ ਵਿਕਾਸ ਨੂੰ ਵੀ ਯਕੀਨੀ ਬਣਾਏਗੀ।