ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਰਡੀਐੱਫ ਦੇ ਮੁੱਦੇ ‘ਤੇ ਗੱਲਬਾਤ ਕੀਤੀ।
CM ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਆਰ. ਡੀ. ਐੱਫ. ਦਾ 1760 ਕਰੋੜ ਰੁਪਏ ਦਾ ਬਕਾਇਆ ਰਿਲੀਜ਼ ਕਰਨ ਝੋਨੇ ਲਈ ਬਾਜ਼ਾਰਾਂ ਵਿਚ ਪੁਖਤਾ ਇੰਤਜ਼ਾਮ ਕਰਨ। ਐੱਫ. ਸੀ. ਆਈ. ਤੇ ਬਾਰਦਾਨਾ ਸਬੰਧੀ ਸਮੱਸਿਆ ਨੂੰ ਲੈ ਕੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਤੁਰੰਤ ਰੁਕਿਆ ਹੋਇਆ RDF ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ ਤੇ ਇਸ ਤੋਂ ਇਲਾਵਾ ਬਾਕੀ ਮੰਗਾਂ ਵੀ ਮਨਜ਼ੂਰ ਕਰ ਲਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: