ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਮਹਿਲਾ ਵਿਧਾਇਕਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸੂਬੇ ਦੀ ਸਹਾਇਤਾ ਪ੍ਰਾਪਤ ਰੀਪ੍ਰੋਡਕਟਿਵ ਤਕਨਾਲੋਜੀ ਤੇ ਸਰੋਗੇਸੀ ਬੋਰਡ ਦੇ ਗੈਰ ਸਰਕਾਰੀ ਮੈਂਬਰ ਨਾਮਜ਼ਦ ਕੀਤਾ ਹੈ।
ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰੋਗੇਸੀ (ਰੈਗੁਲੇਸ਼ਨ) ਐਕਟ, 2021 ਦੀ ਧਾਰਾ 26 ਮੁਤਾਬਕ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੀਆਂ ਤਿੰਨ ਮਹਿਲਾ ਮੈਂਬਰਾਂ ਨੂੰ ਬੋਰਡ ਦੇ ਗੈਰ ਸਰਕਾਰੀ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ (ਮੋਗਾ), ਡਾ. ਜੀਵਨ ਜੋਤ ਕੌਰ (ਅੰਮ੍ਰਿਤਸਰ ਪੂਰਬੀ) ਅਤੇ ਨੀਨਾ ਮਿੱਤਲ (ਰਾਜਪੁਰਾ) ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: