ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਦੇ ਹਿੱਤ ਵਿੱਚ ਅਹਿਮ ਫੈਸਲਾ ਲੈਂਦੇ ਹੋਏ ਲੰਮੇ ਚਿਰ ਤੋਂ ਉਠਾਈ ਜਾ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਸਮਰਪਿਤ ਦਿਵਿਆਂਗ ਸੈੱਲ ਬਣਾਉਣ ਦੇ ਹੁਕਮ ਦਿੱਤੇ ਹਨ।
ਸੀ.ਐੱਮ. ਮਾਨ ਨੇ ਕਿਹਾ ਕਿ ਸਮਰਪਿਤ ਸੈੱਲ ਦੇ ਗਠਨ ਨੂੰ ਲੈ ਕੇ ਸਮਾਜ ਦੇ ਇਸ ਵਰਗ ਦੀ ਚਿਰੋਕਣੀ ਮੰਗ ਸੀ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਉਨ੍ਹਾਂ ਦੀ ਭਲਾਈ ਲਈ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਲੈਣ ਲਈ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਸਨ। ਬਹੁਤੀ ਵਾਰ ਇਨ੍ਹਾਂ ਲੋਕਾਂ ਨੂੰ ਆਪਣੇ ਕੰਮਾਂ ਲਈ ਇਧਰ-ਉਧਰ ਭਟਕਣਾ ਪੈਂਦਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਰਪਿਤ ਸੈੱਲ ਦਿਵਿਆਂਗ ਵਿਅਕਤੀਆਂ ਲਈ ਸਿੰਗਲ ਵਿੰਡੋ ਪਲੇਟਫਾਰਮ ਵਜੋਂ ਕੰਮ ਕਰੇਗਾ ਤਾਂ ਕਿ ਉਹ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀ ਇਸ ਸੈੱਲ ਬਾਰੇ ਆਪਣੀ ਸ਼ਿਕਾਇਤ ਵੀ ਦਰਜ ਕਰਵਾ ਸਕਦੇ ਹਨ ਅਤੇ ਇਸ ਦੇ ਕੰਮਕਾਜ ਨੂੰ ਹੋਰ ਕਾਰਗਰ ਬਣਾਉਣ ਲਈ ਆਪਣੇ ਸੁਝਾਅ ਵੀ ਦੇ ਸਕਦੇ ਹਨ।
ਸੀ.ਐੱਮ. ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਮਾਜ ਦੇ ਇਸ ਵਰਗ ਦੇ ਲੋਕ ਆਪਣਾ ਜੀਵਨ ਮਾਣ-ਸਤਿਕਾਰ ਨਾਲ ਬਿਤਾਉਣ ਦੇ ਯੋਗ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: