ਮੁੱਖ ਮੰਤਰੀ ਭਗਵੰਤ ਮਾਨ ਵਾਲੀ ‘ਆਪ’ ਸਰਕਾਰ ਵੱਲੋਂ ਆਪਣੇ ਹੀ 2 ਵਿਧਾਇਕਾਂ ਖਿਲਾਫ ਜਾਂਚ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਦਫਤਰ ਨੇ ਵਿਧਾਇਕਾਂ ਸਰਬਜੀਤ ਕੌਰ ਮਾਣੂੰਕੇ ਅਤੇ ਗੁਰਦਿੱਤ ਸਿੰਘ ਸੇਖੋਂ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਤੋਂ ਬਾਅਦ ਦੋਵਾਂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ। ਸਰਬਜੀਤ ਕੌਰ ਮਾਣੂੰਕੇ ਜਗਰਾਓਂ ਤੋਂ ‘ਆਪ’ ਵਿਧਾਇਕ ਹਨ ਜਦਕਿ ਗੁਰਦਿੱਤ ਸਿੰਘ ਸੇਖੋਂ ਫਰੀਦਕੋਟ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ।
ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਗਰਾਉਂ ਹਲਕੇ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ ਫਰੀਦਕੋਟ ਤੋਂ ਗੁਰਦਿੱਤ ਸਿੰਘ ਸੇਖੋਂ ਵਿਰੁੱਧ ਸ਼ਿਕਾਇਤਾਂ ਮਿਲੀਆਂ ਸਨ। ਰਾਜ ਕੁਮਾਰ ਵੱਲੋਂ ਇਹ ਸ਼ਿਕਾਇਤ ਮੁੱਖ ਮੰਤਰੀ ਨੂੰ ਲਿਖਤੀ ਰੂਪ ਵਿੱਚ ਭੇਜੀ ਗਈ ਹੈ ਅਤੇ ਉਨ੍ਹਾਂ ਨੇ ਆਪਣੀ ਸ਼ਿਕਾਇਤ ਵਿੱਚ ਆਪਣਾ ਆਧਾਰ ਕਾਰਡ ਨੰਬਰ ਅਤੇ ਮੋਬਾਈਲ ਨੰਬਰ ਵੀ ਦਿੱਤਾ ਹੈ।
ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਜਦੋਂ ‘ਆਪ’ ਨੇ ਆਪਣੇ ਵਿਧਾਇਕਾਂ ਨੂੰ ਹੁਕਮ ਦਿੱਤੇ ਹੋਏ ਹਨ ਕਿ ਉਹ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਕਿਸੇ ਅਹੁਦੇ ’ਤੇ ਨਿਯੁਕਤ ਨਾ ਕਰਨ, ਇਸ ਦੇ ਬਾਵਜੂਦ ਸਰਵਜੀਤ ਕੌਰ ਨੇ ਆਪਣੇ ਪਤੀ ਸੁਖਵਿੰਦਰ ਸੁੱਖੀ ਨੂੰ ਓਐਸਡੀ ਨਿਯੁਕਤ ਕਰ ਦਿੱਤਾ। ਸੁਖਵਿੰਦਰ ਸਿੰਘ ਸੁੱਖੀ ਇੱਕ ਵਿਧਾਇਕ ਦਾ ਸਾਰਾ ਕੰਮ ਦੇਖ ਰਹੇ ਹਨ। ਇਨ੍ਹਾਂ ਨੇ ਹਠੂਰ ਦੀਆਂ ਦੋ ਟਰੱਕ ਯੂਨੀਅਨਾਂ ਦੀ ਪ੍ਰਧਾਨਗੀ ਦੇ ਮਾਮਲੇ ਵਿੱਚ ਵੀ ਕਥਿਤ ਤੌਰ ’ਤੇ 2 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਇਸ ਤੋਂ ਇਲਾਵਾ ਅਜਿਹੀਆਂ ਖਬਰਾਂ ਹਨ ਕਿ ਜਗਰਾਓਂ ਦੇ ਵਿਧਾਇਕ ਰੇਤ ਮਾਈਨਿੰਗ ਕਰਨ ਵਾਲਿਆਂ ਤੋਂ ਪ੍ਰਤੀ ਮਹੀਨਾ 7 ਲੱਖ ਰੁਪਏ ਵਸੂਲਦੇ ਹਨ।
ਸ਼ਿਕਾਇਤ ‘ਚ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ‘ਤੇ ਨਸ਼ਾ ਤਸਕਰਾਂ ਨੂੰ ਪਨਾਹ ਦੇਣ ਅਤੇ ਪੁਲਿਸ ਹਿਰਾਸਤ ‘ਚੋਂ ਭੱਜਣ ‘ਚ ਮਦਦ ਕਰਨ ਤੋਂ ਇਲਾਵਾ ਨਸ਼ਾ ਵੇਚਣ ਵਾਲਿਆਂ ਖਿਲਾਫ ਮਾਮਲਾ ਦਰਜ ਨਾ ਕਰਨ ਲਈ ਪੁਲਿਸ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਦਾ ਦੋਸ਼ ਹੈ। ਉਨ੍ਹਾਂ ‘ਤੇ ਪੁਲਿਸ ਅਧਿਕਾਰੀਆਂ ਨੂੰ ਬਲੈਕਮੇਲ ਕਰਨ ਦਾ ਵੀ ਦੋਸ਼ ਹੈ।
ਪੱਤਰ ਵਿੱਚ ਸ਼ਿਕਾਇਤਕਰਤਾ ਨੇ ਦੋਵਾਂ ਵਿਧਾਇਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਨੇ ਸੰਸਦੀ ਦਫ਼ਤਰ ਦੇ ਵਿਭਾਗ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਸ਼ਿਕਾਇਤਕਰਤਾ ਨੂੰ ਸੂਚਿਤ ਕੀਤਾ ਜਾਵੇ।
ਫੈਸਲੇ ਦੀ ਕਾਪੀ ਸ਼ਿਕਾਇਤਕਰਤਾ ਨੂੰ ਵੀ ਭੇਜ ਦਿੱਤੀ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਟਰਾਂਸਪੋਰਟ ਵਿਭਾਗ ਨੂੰ ਵੀ ਇਸ ਮਾਮਲੇ ਵਿੱਚ ਕਾਰਵਾਈ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ‘ਕਮਰੀਆ ਕਰੇ ਲਪਾਲਪ, ਲੌਲੀਪੌਪ ਲਾਗੇਲੂ’, ਇਹ ਕਿਹੋ ਜਿਹੇ ਟਵੀਟ ਕਰਨ ਲੱਗੇ ਐਲਨ ਮਸਕ! ਲੋਕ ਹੈਰਾਨ
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਉਨ੍ਹਾਂ ਦੀ ਪਾਰਟੀ ਦਾ ਵਿਧਾਇਕ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਸੀ। ਸਰਵਜੀਤ ਮਾਣੂੰਕੇ ਅਤੇ ਗੁਰਦਿੱਤ ਸਿੰਘ ਸੇਖੋਂ ਵਿਰੁੱਧ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਮਲੇ ਦੀ ਤੁਰੰਤ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -: