ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੂਹ ਕੇ ਗੁਰਦੁਆਰਾ ਬਾਬਾ ਬਕਾਲਾ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਬਰਨਾਲਾ ‘ਚ ਚੋਰੀ-ਡਕੈਤੀ ‘ਚ ਸ਼ਾਮਲ 4 ਦੋਸ਼ੀ ਗ੍ਰਿਫਤਾਰ, ਬੀਤੇ ਦਿਨ PNB ਬੈਂਕ ‘ਚੋਂ ਲੁੱਟੇ ਸਨ 41,000 ਰੁ:
CM ਮਾਨ ਨੇ X (ਪਹਿਲਾ ਟਵੀਟਰ ) ‘ਤੇ ਇੱਕ ਟਵੀਟ ਵਿੱਚ ਕਿਹਾ ਕਿ ਨੌਂਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪਵਿੱਤਰ ਧਰਤੀ ਬਾਬਾ ਬਕਾਲਾ ਵਿੱਚ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਰੱਖੜੀ ਪੁੰਨਿਆ ਦੇ ਮੌਕੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ। ਉਨ੍ਹਾਂ ਗੁਰੂ ਚਰਨਾਂ ਵਿੱਚ ਸਿਰ ਝੁਕਾ ਕੇ ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਵੀਡੀਓ ਲਈ ਕਲਿੱਕ ਕਰੋ -: