ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿਤਾ ਮਹਿੰਦਰ ਸਿੰਘ ਜੀ ਦੀ ਅੱਜ 11ਵੀਂ ਬਰਸੀ ਹੈ। ਇਸ ਮੌਕੇ CM ਭਗਵੰਤ ਮਾਨ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।
ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਮੇਰੇ ਪਿਤਾ ਮਾਸਟਰ ਮਹਿੰਦਰ ਸਿੰਘ ਜੀ ਦੀ 11ਵੀਂ ਬਰਸੀ ਹੈ। MA (political Science), BSE, B.Ed. ਦੀ ਪੜ੍ਹਾਈ ਕਰਕੇ ਉਸ ਜ਼ਮਾਨੇ ਦੇ ਇਲਾਕੇ ਦੇ ਸਭ ਤੋਂ ਵੱਧ ਪੜ੍ਹੇ ਲਿਖੇ ਵਿਅਕਤੀ ਸਨ। ਬਤੌਰ ਸਾਇੰਸ ਤੇ ਮੈਥ ਟੀਚਰ ਦੇ ਤੌਰ ‘ਤੇ ਵੱਖ-ਵੱਖ ਸਕੂਲਾਂ ਵਿਚ ਸੇਵਾ ਨਿਭਾਈ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ…we miss you ਮਾਸਟਰ ਜੀ’।
‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ CM ਭਗਵੰਤ ਮਾਨ ਦੇ ਪਿਤਾ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ “ਮਾਸਟਰ ਦੀ ਵਰਗੀ ਪਵਿੱਤਰ ਆਤਮਾ ਨੂੰ ਦਿਲੋਂ ਸ਼ਰਧਾਂਜਲੀ ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਦੇਸ਼ਭਗਤੀ ਤੇ ਇਮਾਨਦਾਰੀ ਵਰਗੇ ਸਿਧਾਂਤਾਂ ਦੀ ਸਿੱਖਿਆ ਦਿੱਤੀ, ਉਨ੍ਹਾਂ ਦੇ ਦਿਖਾਏ ਰਾਹ ‘ਤੇ ਚੱਲ ਕੇ ਤੁਸੀਂ ਇਸੇ ਤਰ੍ਹਾਂ ਪੰਜਾਬ ਦੀ ਸੇਵਾ ਕਰਦੇ ਰਹੋ, ਵਾਹਿਗੁਰੂ ਜੀ ਅੱਗੇ ਇਹੀ ਅਰਦਾਸ ਹੈ।”।
ਵੀਡੀਓ ਲਈ ਕਲਿੱਕ ਕਰੋ -: