ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਲ੍ਹੇ ਵਿੱਚ ‘ਸੜਕ ਸੁਰੱਖਿਆ ਫੋਰਸ’ ਲਈ ਪੰਜਾਬ ਪੁਲਿਸ ਨੂੰ ਹਾਈਟੈਕ ਨਵੀਆਂ ਗੱਡੀਆਂ ਮੁਹੱਈਆ ਕਰਵਾਈਆਂ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਖੁਦ ਇਨ੍ਹਾਂ ਵਾਹਨਾਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੋਜ਼ਾਨਾ ਔਸਤਨ 14 ਮੌਤਾਂ ਹੋ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ‘ਤੇ ਪਹਿਲਾਂ ਹੀ ਕਾਫੀ ਭਾਰ ਹੈ, ਇਸ ਲਈ ਸੜਕ ਹਾਦਸਿਆਂ ਨਾਲ ਨਜਿੱਠਣ ਲਈ ‘ਸੜਕ ਸੁਰੱਖਿਆ ਫੋਰਸ’ ਦਾ ਗਠਨ ਕੀਤਾ ਗਿਆ ਹੈ।
ਇਸ ਫੋਰਸ ਨੂੰ 129 ਹਾਈਟੈਕ ਵਾਹਨ ਮੁਹੱਈਆ ਕਰਵਾਏ ਗਏ ਹਨ। ਇਸ ਤੋਂ ਇਲਾਵਾ ਇਕ ਐਂਬੂਲੈਂਸ ਅਤੇ ਇਕ ਰਿਕਵਰੀ ਵੈਨ ਵੀ ਇਨ੍ਹਾਂ ਵਾਹਨਾਂ ਦੇ ਨਾਲ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਟੀਚਾ ਸੜਕ ਹਾਦਸਿਆਂ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਘਟਾਉਣਾ ਹੈ। ਉਕਤ ਵਾਹਨਾਂ ਲਈ 1500 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ : ਖਾਲਸਾ ਏਡ ਦੇ ਦਫਤਰ ‘ਚ NIA ਦੀ ਰੇਡ, ਟੀਮ ਨੇ ਖੰਗਾਲੇ ਦਸਤਾਵੇਜ਼ਾਂ, ਇੱਕ ਘੰਟੇ ਤੱਕ ਕੀਤੀ ਜਾਂਚ
ਮੁੱਖ ਮੰਤਰੀ ਨੇ ਕਿਹਾ ਕਿ ਇਹ ਫੋਰਸ ਦਿਨ-ਰਾਤ ਕੰਮ ਕਰੇਗੀ ਅਤੇ ਕਰਮਚਾਰੀਆਂ ਨੂੰ ਸਿਖਲਾਈ ਵੀ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇ ਕੋਈ ਵਿਅਕਤੀ ਸੜਕ ‘ਤੇ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਵੇ ਤਾਂ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ ਤਾਂ ਜੋ ਉਸ ਦੀ ਜਾਨ ਬਚਾਈ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: