ਪੰਜਾਬ ‘ਚ ਬੇ-ਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਬਠਿੰਡਾ ਦੇ ਰਾਮਪੁਰਾ ਫੂਲ ਇਲਾਕੇ ਦੇ ਪਿੰਡ ਸੇਲਬਰਾਹ ਭਾਈ ਰੂਪਾ ਪਹੁੰਚੇ। ਇੱਥੇ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ 15 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ੇ ਦੀ ਰਾਸ਼ੀ ਉਨ੍ਹਾਂ ਦੇ ਖਾਤੇ ਵਿੱਚ ਭੇਜ ਦਿੱਤੀ ਜਾਵੇਗੀ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦਾ ਮੁਆਵਜ਼ਾ ਜਲਦੀ ਹੀ ਦਿੱਤਾ ਜਾਵੇਗਾ। ਮੁੱਖ ਮੰਤਰੀ ਕਰੀਬ ਅੱਧਾ ਘੰਟਾ ਕਿਸਾਨਾਂ ਵਿਚਕਾਰ ਰਹੇ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਖਜ਼ਾਨਾ ਕਦੇ ਖਾਲੀ ਨਹੀਂ ਹੁੰਦਾ। ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਕੁਦਰਤੀ ਆਫ਼ਤ ਫੰਡ ਹੈ, ਜੋ ਜਾਰੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : 31 ਮਾਰਚ ਦੀ ਸਸਤੀ ਸ਼ਰਾਬ ਪਈ ਭਾਰੀ, ਸੰਤੋਖਪੁਰਾ ‘ਚ ਸਕਾਰਪੀਓ ਗੱਡੀ ਦੀ ਟੱਕਰ, 6 ਜ਼ਖਮੀ, 2 ਦੀ ਹਾਲਤ ਗੰਭੀਰ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਕਿਸਾਨ ਕਿਰਾਏਦਾਰ ਹਨ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਗਿਰਦਾਵਰੀ ਵੀ ਕੀਤੀ ਜਾਵੇਗੀ। ਇਸ ਵਿੱਚ ਹਰੇ ਚਾਰੇ ਤੋਂ ਇਲਾਵਾ ਹੋਰ ਹੋਏ ਨੁਕਸਾਨ ਦੀ ਵੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੁਆਵਜ਼ੇ ਦੀ ਰਾਸ਼ੀ ਉਨ੍ਹਾਂ ਦੇ ਖਾਤੇ ਵਿੱਚ ਜਲਦੀ ਹੀ ਭੇਜ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: