ਸ਼ਹੀਦ ਊਧਮ ਸਿੰਘ ਦੇ 84ਵੇਂ ਬਲਿਦਾਨ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸੁਨਾਮ ਪਹੁੰਚੇ। ਕੇਂਦਰ ਤੋਂ ਸ਼ਹੀਦ ਊਧਮ ਸਿੰਘ ਨੂੰ ਰਾਸ਼ਟਰੀ ਸ਼ਹੀਦ ਦਾ ਦਰਜਾ ਦਿਵਾਉਣ ਦੇ ਸਵਾਲ ‘ਤੇ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸੇ ਤਰ੍ਹਾਂ ਦਾ ਸਰਟੀਫਿਕੇਟ ਲੈਣ ਦੀ ਜ਼ਰੂਰਤ ਨਹੀਂ ਹੈ। ਮਹਾਨ ਸ਼ਹੀਦਾਂ ਨੂੰ ਰਾਸ਼ਟਰੀ ਸ਼ਹੀਦ ਦਾ ਦਰਜਾ ਦੇਣ ਵਾਲੀ ਕੇਂਦਰ ਦੀ ਸਰਕਾਰ ਕੌਣ ਹੁੰਦੀ ਹੈ। ਦੇਸ਼ ਦੇ 140 ਕਰੋੜ ਦੇਸ਼ ਵਾਸੀ ਅਜਿਹੇ ਮਹਾਨ ਵੀਰਾਂ ਨੂੰ ਉਚਤਮ ਦਰਜਾ ਦਿੰਦੇ ਹਨ।
ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਯੋਧਿਆਂ ਨੂੰ ਜੇਕਰ ਦੇਸ਼ ਦਾ ਸਰਵਉੱਚ ਭਾਰਤ ਰਤਨ ਦਿੱਤਾ ਜਾਵੇ ਤਾਂ ਇਸ ਨਾਲ ਭਾਰਤ ਰਤਨ ਦਾ ਸਨਮਾਨ ਤੇ ਮਾਣ ਵਧੇਗਾ। ਮੁਲਕ ਵਾਸੀਆਂ ਵਿਚ ਸ਼ਹੀਦਾਂ ਪ੍ਰਤੀ ਪਹਿਲਾਂ ਤੋਂ ਹੀ ਵੱਡਾ ਰੁਤਬਾ ਹੈ। ਉਨ੍ਹਾਂ ਨੇ ਸਵਾਲੀਆ ਲਹਿਜ਼ੇ ਵਿਚ ਕਿਹਾ ਕਿ ਕੇਂਦਰ ਸਰਕਾਰ ਕੌਣ ਹੁੰਦੀ ਹੈ ਜੋ ਇਹ ਤੈਅ ਕਰੇ ਕਿ ਕੌਣ ਸ਼ਹੀਦ ਹੈ ਤੇ ਕੌਣ ਨਹੀਂ। ਕੀ ਅਜਿਹੇ ਮਹਾਨ ਸ਼ਹੀਦਾਂ ਦੀ ਕਿਸੇ ਸਰਕਾਰ ਦੇ ਪ੍ਰਮਾਣ ਪੱਤਰ ਦੀ ਲੋੜ ਪਵੇਗੀ?
ਇਹ ਵੀ ਪੜ੍ਹੋ : ਲੁਧਿਆਣਾ ‘ਚ ਗੋ.ਲੀ ਲੱਗਣ ਨਾਲ ਵਿਅਕਤੀ ਦੀ ਮੌ.ਤ, ਖੇਡਦੇ ਹੋਏ 9 ਸਾਲ ਦੇ ਪੁੱਤ ਨੇ ਦਬਾਇਆ ਟ੍ਰਿਗਰ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ 21 ਸਾਲ ਤੱਕ ਜ਼ਲ੍ਹਿਆਂਵਾਲਾ ਬਾਗ ਦੀ ਮਿੱਟੀ ਦੀ ਕਸਮ ਨੂੰ ਯਾਦ ਰੱਖ ਕੇ ਲੰਦਨ ਵਿਚ ਆਪਣਾ ਬਦਲਾ ਲਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸ਼ਹੀਦਾਂ ਦੀਆਂ ਕੁਝ ਨਿਸ਼ਾਨੀਆਂ ਮੌਜੂਦ ਹਨ। ਇਨ੍ਹਾਂ ਵਿਚ ਭਗਤ ਸਿੰਘ ਤੇ ਹੋਰ ਸ਼ਹੀਦਾਂ ਦੇ ਫਾਂਸੀ ਦੇ ਰੱਸੇ ਤੇ ਕੁਝ ਨਿਸ਼ਾਨੀਆਂ ਮੌਜੂਦ ਹਨ। ਇਨ੍ਹਾਂ ਵਿਚ ਭਗਤ ਸਿੰਘ ਤੇ ਹੋਰ ਸ਼ਹੀਦਾਂ ਦੇ ਫਾਂਸੀ ਦੇ ਰੱਸੇ ਨਾਲ ਕੁਝ ਹੋਰ ਨਿਸ਼ਾਨੀਆਂ ਹਨ ਪਰ ਪਾਕਿ ਵਿਚ ਸਿਆਸੀ ਉਥਲ-ਪੁਥਲ ਜਾਰੀ ਹੈ। ਇਨ੍ਹਾਂ ਸਾਰੀਆਂ ਨਿਸ਼ਾਨੀਆਂ ਨੂੰ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -: