ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ‘ਤੇ ਪੰਜਾਬ ਦੇ ਮੌਜੂਦਾ CM ਭਗਵੰਤ ਮਾਨ ਪਹੁੰਚ ਗਏ ਹਨ। CM ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਦੱਸ ਦੇਈਏ ਕਿ ਮੰਗਲਵਾਰ ਰਾਤ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਪ੍ਰਕਾਸ਼ ਸਿੰਘ ਬਾਦਲ ਨੇ 95 ਸਾਲ ਦੀ ਉਮਰ ‘ਚ ਆਖਰੀ ਸਾਹ ਲਏ।
ਇਸ ਦੌਰਾਨ ਸਾਬਕਾ ਮੁੱਖ ਮੰਤਰੀ ਦੇ ਪੁੱਤਰ ਸੁਖਬੀਰ ਬਾਦਲ, ਨੂੰਹ ਹਰਸਿਮਰਤ ਕੌਰ ਅਤੇ ਉਨ੍ਹਾਂ ਦੇ ਬੱਚਿਆਂ ਨਾਲ ਭਾਵੁਕ ਨਜ਼ਰ ਆਏ। ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਕੀਤਾ ਜਾ ਰਿਹਾ ਹੈ ।
ਸ. ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਅੰਤਿਮ ਸਸਕਾਰ ਵਾਲੀ ਥਾਂ ‘ਤੇ ਪਹੁੰਚ ਗਈ ਹੈ। ਇੱਥੇ ਉਨ੍ਹਾਂ ਦੇ ਸਮਰਥਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਹੈ। ਹਰ ਅੱਖਾਂ ਹੰਝੂਆਂ ਨਾਲ ਨਮ ਹੈ।
ਇਹ ਵੀ ਪੜ੍ਹੋ : ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਅੰਤਿਮ ਸਸਕਾਰ ਵਾਲੀ ਥਾਂ ਪਹੁੰਚੀ, ਹਰ ਅੱਖਾਂ ਹੰਝੂਆਂ ਨਾਲ ਨਮ