ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਜ਼ਿਲ੍ਹੇ ਵਿੱਚ 19 ਸਾਲਾ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ। ਜਿੱਥੇ ਉਨ੍ਹਾਂ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਗਿਆ। ਅਗਨੀਵੀਰ ਦੀ ਮੌਤ ਤੋਂ ਬਾਅਦ ਗਾਰਡ ਆਫ਼ ਆਨਰ ਨਾ ਦਿੱਤੇ ਜਾਣ ‘ਤੇ ਦੋ ਦਿਨ ਪਹਿਲਾਂ ਮੁੱਖ ਮੰਤਰੀ ਮਾਨ ਨੇ ਪਰਿਵਾਰ ਨੂੰ ਇਹ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ।
ਅੰਮ੍ਰਿਤਪਾਲ ਸਿੰਘ 10 ਦਸੰਬਰ 2022 ਨੂੰ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। 11 ਅਕਤੂਬਰ ਨੂੰ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਏ। ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਭੈਣ ਕੈਨੇਡਾ ਵਿੱਚ ਰਹਿੰਦੀ ਹੈ। ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਆਪਣੀ ਭਤੀਜੀ ਦੇ ਵਿਆਹ ਲਈ ਛੁੱਟੀ ਲੈ ਕੇ ਗਿਆ ਸੀ। ਕੈਨੇਡਾ ਰਹਿੰਦੀ ਭੈਣ ਅਤੇ ਅੰਮ੍ਰਿਤਪਾਲ ਸਿੰਘ ਨੇ ਇਕੱਠੇ ਘਰ ਆਉਣਾ ਜਾਣਾ ਸੀ।
ਸ਼ੁੱਕਰਵਾਰ ਨੂੰ ਅੰਮ੍ਰਿਤਪਾਲ ਸਿੰਘ ਦੇ ਅੰਤਿਮ ਸੰਸਕਾਰ ਦੌਰਾਨ ਫੌਜ ਵੱਲੋਂ ਗਾਰਡ ਆਫ ਆਨਰ ਨਾ ਦਿੱਤੇ ਜਾਣ ‘ਤੇ ਦੁੱਖ ਪ੍ਰਗਟ ਕੀਤਾ ਗਿਆ। ਹਾਲਾਂਕਿ ਫੌਜ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਸਰਵਿਸ ਰਾਈਫਲ ਤੋਂ ਚੱਲੀ ਗੋਲੀ ਕਾਰਨ ਅੰਮ੍ਰਿਤਪਾਲ ਦੀ ਮੌਤ ਹੋ ਗਈ। ਅਜਿਹੇ ‘ਚ ਮੌਜੂਦਾ ਨੀਤੀ ਮੁਤਾਬਕ ਗਾਰਡ ਆਫ ਆਨਰ ਨਾ ਦੇਣ ਦੀ ਗੱਲ ਕਹੀ ਗਈ ਹੈ।
ਇਹ ਵੀ ਪੜ੍ਹੋ : ਮਾਨਸਾ ਦੇ ਮਨਦੀਪ ਸਿੰਘ ਨੇ ਕਾਇਮ ਕੀਤਾ ਨਿਵੇਕਲਾ ਰਿਕਾਰਡ, 27 ਸਾਲ ਦੀ ਉਮਰ ’ਚ ਪ੍ਰਾਪਤ ਕੀਤੀ 6 ਸਰਕਾਰੀ ਨੌਕਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਮਾਮਲੇ ‘ਤੇ ਕੇਂਦਰ ਕੋਲ ਸਖ਼ਤ ਇਤਰਾਜ਼ ਉਠਾਏਗੀ। ਮਾਨ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ‘ਚ ਅੱਗੇ ਕਿਹਾ ਕਿ ਅੰਮ੍ਰਿਤਪਾਲ ਦੀ ਸ਼ਹਾਦਤ ਨੂੰ ਲੈ ਕੇ ਫੌਜ ਦੀ ਜੋ ਵੀ ਨੀਤੀ ਹੋਵੇ, ਉਨ੍ਹਾਂ ਦੀ ਸਰਕਾਰ ਦੀ ਨੀਤੀ ਸ਼ਹੀਦ ਲਈ ਉਹੀ ਰਹੇਗੀ ਅਤੇ ਸੂਬੇ ਦੀ ਨੀਤੀ ਅਨੁਸਾਰ 1 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇਸ਼ ਦਾ ਸ਼ਹੀਦ ਹੈ।
ਵੀਡੀਓ ਲਈ ਕਲਿੱਕ ਕਰੋ -: