ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਵਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇਕ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।
CM ਮਾਨ ਨੇ ਲਿਖਿਆ ਹੈ ਕਿ ਅੱਜ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇਕ ਕਿਸ਼ਤ ਜਾਰੀ ਕਰ ਦਿੱਤੀ ਹੈ। 1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਉਹ ਜੋ ਕਹਿੰਦੇ ਹਨ, ਉਹ ਕਰਦੇ ਵੀ ਹਨ।
ਵੀਡੀਓ ਲਈ ਕਲਿੱਕ ਕਰੋ -: