ਪਰਾਲੀ ਮੁੱਦੇ ਨੂੰ ਲੈ ਕੇ ਦਿੱਲੀ ਦੇ ਐੱਲਜੀ ਵਿਜੇ ਕੁਮਾਰ ਸਕਸੈਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿਚ ਉੁਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਪਰਾਲੀ ਸਾੜਨ ਦੇ ਮੁੱਦੇ ‘ਤੇ ਤੁਰੰਤ ਐਕਸ਼ਨ ਲੈਣ ਲਈ ਕਿਹਾ ਹੈ।
ਦਿੱਲੀ ਦੇ ਐਲ.ਜੀ. ਲਿਖਦੇ ਨੇ ਲਿਖਿਆ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ‘ਤੇ ਕਾਬੂ ਪਾਉਣ ਲਈ ਤੁਹਾਨੂੰ ਤੁਰੰਤ ਅਤੇ ਠੋਸ ਉਪਾਅ ਕਰਨ ਦੀ ਬੇਨਤੀ ਕਰਦਾ ਹਾਂ, ਜਿਸ ਨੇ ਰਾਸ਼ਟਰੀ ਰਾਜਧਾਨੀ ਨੂੰ ਇੱਕ ਵਾਰ ਫਿਰ ਗੈਸ ਚੈਂਬਰ ਵਿੱਚ ਬਦਲ ਦਿੱਤਾ ਹੈ।
ਇਸ ਦੇ ਜਵਾਬ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਟਵੀਟ ਵਿਚ ਉਨ੍ਹਾਂ ਲਿਖਿਆ-‘LG ਸਾਹਿਬ, ਤੁਸੀਂ ਦਿੱਲੀ ਦੀ ਚੁਣੀ ਸਰਕਾਰ ਦੇ ਲੋਕਾਂ ਨੂੰ ਰੋਕ ਰਹੇ ਹੋ। ਰੈੱਡ ਲਾਈਟ ਆਨ, ਗੱਡੀ ਆਫ’ ਕੰਪੇਨ ਨੂੰ ਰੋਕ ਦਿੱਤਾ ਤੇ ਮੈਨੂੰ ਚਿੱਠੀ ਲਿਖ ਕੇ ਸਿਆਸਤ ਕਰ ਰਹੇ ਹੋ? ਇੰਨੇ ਗੰਭੀਰ ਵਿਸ਼ੇ ਉਤੇ ਸਿਆਸਤ ਠੀਕ ਨਹੀਂ।
ਵੀਡੀਓ ਲਈ ਕਲਿੱਕ ਕਰੋ -: