ਮੁੱਖ ਮੰਤਰੀ ਮਾਨ ਨੇ 23-24 ਫਰਵਰੀ ਨੂੰ ਮੋਹਾਲੀ ਦੇ ਇੰਡੀਅਨ ਸਕੂਲ ਆਫ ਬਿਜ਼ਨੈੱਸ ਵਿਚ ਹੋਣ ਵਾਲੇ ‘ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਾਰੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਮਾਰੋਹ ਦੀਆਂ ਤਿਆਰੀਆਂ ਨੂੰ ਆਖਰੀ ਰੂਪ ਦੇਣ ਲਈ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਸਮਾਰੋਹ ਵਿਚ ਦੇਸ਼-ਵਿਦੇਸ਼ ਤੋਂ ਵੱਡੇ ਉਦਯੋਗਪਤੀ ਸ਼ਾਮਲ ਹੋਣਗੇ। ਇਸ ਕਾਰਨ ਅਧਿਕਾਰੀਆਂ ਤੋਂ ਸਮਾਰੋਹ ਨੂੰ ਸਫਲ ਬਣਾਉਣ ਲਈ ਕੋਈ ਕਸਰ ਨਾ ਛੱਡਣ ਨੂੰ ਕਿਹਾ। ਉਨ੍ਹਾਂ ਸੰਮੇਲਨ ਦੌਰਾਨ ਵੱਖ-ਵੱਖ ਵਿਸ਼ਿਆਂ ਤੇ ਤਕਨੀਕੀ ਸੈਸ਼ਨ ਦੀ ਰੂਪਰੇਖਾ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਸੰਮੇਲਨ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਨਿਸ਼ਚਿਤ ਕਰਨ ਵਿਚ ਮਦਦਗਾਰ ਸਾਬਤ ਹੋਵੇਗਾ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ-‘ਦੀਪ ਸਿੱਧੂ ਨੇ ਦਿੱਲੀ ਮੋਰਚਾ ਜਿੱਤਣ ਦੀ ਮਹਿੰਗੀ ਕੀਮਤ ਚੁਕਾਈ’
CM ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਡੈਲੀਗੇਟ ਨਾਲ ਸੂਬੇ ਦੇ ਉਦਯੋਗਪਤੀਆਂ ਨਾਲ ਸਿੱਧੀ ਗੱਲਬਾਤ ਕਰਾਉਣ ਦੀ ਵਿਵਸਥਾ ਕਰਵਾਈ ਜਾਵੇ। ਨਾਲ ਹੀ ਵੱਖ-ਵੱਖ ਸੈਕਟਰਾਂ ਵਿਚ ਉਦਯੋਗਿਕ ਇਕਾਈਆਂ ਨੂੰ ਸਥਾਪਤ ਕਰਨ ਦੀ ਜਾਣਕਾਰੀ ਦੇ ਕੇ ਤਕਨੀਕੀ ਵਿਚਾਰ ਵਟਾਂਦਰੇ ਨਾਲ ਤਕਨੀਕੀ ਸਹਿਯੋਗ ਦੀ ਭਾਲ ਦੀਆਂ ਸੰਭਾਵਨਾਵਾਂ ਵਿਚ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਸੰਮੇਲਨ ਵਿਚ ਹਿੱਸਾ ਲੈਣ ਲਈ ਆਉਣ ਵਾਲੇ ਇੰਡਸਟ੍ਰੀਲੀਅਸਟ ਤੋਂ ਪਹਿਲਾਂ ‘ਬ੍ਰਾਂਡ ਪੰਜਾਬ’ ਨੂੰ ਸਹੀ ਤਰੀਕੇ ਨਾਲ ਉਭਾਰਨਾ ਚਾਹੀਦਾ। ਇਸ ਨਾਲ ਸੂਬੇ ਵਿਚ ਉਦਯੋਗਿਕ ਖੇਤਰ ਦੀ ਮਜ਼ਬੂਤੀ ਨਾਲ ਆਰਥਿਕ ਗਤੀਵਿਧੀਆਂ ਵਧਣ ਦੇ ਨਾਲ-ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲ ਸਕਣਗੇ।
ਵੀਡੀਓ ਲਈ ਕਲਿੱਕ ਕਰੋ -: