ਅੱਜ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਪੂਰੀ ਦੁਨੀਆ ਵਿੱਚ ਮਸ਼ਹੂਰ ਹੋਏ ਸ਼ੁਭਦੀਪ ਸਿੰਘ ਸਿੱਧੂ ਦੀ ਅੰਤਿਮ ਅਰਦਾਸ ਮੌਕੇ CM ਮਾਨ ਨੇ ਵੀ ਸੋਗ ਪ੍ਰਗਟਾਇਆ ਅਤੇ ਉਸ ਦੇ ਮਾਪਿਆਂ ਨੂੰ ਸੋਗ ਸੁਨੇਹਾ ਭੇਜਿਆ। ਉਨ੍ਹਾਂ ਸਿੱਧੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਇਹ ਕਦੇ ਕਿ ਇਹ ਸਿੱਧੂ ਦੇ ਪ੍ਰਸ਼ੰਸਕਾਂ ਲਈ ਕਦੇ ਨਾ ਪੂਰਾ ਹੋ ਸਕਣ ਵਾਲਾ ਘਾਟਾ ਹੈ।
ਸੀ.ਐੱਮ. ਮਾਨ ਨੇ ਕਿਹਾ ਕਿ ਸ਼ੁਭਦੀਪ ਨੇ ਪਿੰਡ ਦੀ ਮਿੱਟੀ ਨੂੰ ਸਰਹੱਦਾਂ ਤੋਂ ਪਾਰ ਪਹੁੰਚਾਇਆ। ਮਾਤਾ-ਪਿਤਾ ਦਾ ਪਰਛਾਵਾਂ ਬਣ ਕੇ ਰਹਿਣ ਦੀ ਜੀਵਨ ਜਾਂਚ ਨੇ ਸਭ ਨੂੰ ਟੂੰਬਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਕੌਮਾਂਤਰੀ ਪੱਧਰ ‘ਤੇ ਫੇਮਸ ਹੋਣ ਦੇ ਬਾਵਜੂਦ ਵੀ ਪਿੰਡ ‘ਚ ਰਹੇ। ਮੂਸੇਵਾਲਾ ਦੀ ਮੌਤ ਉਨ੍ਹਾਂ ਦੇ ਫੈਨਜ਼ ਲਈ ਇਹ ਡੂੰਘਾ ਸਦਮਾ ਹੈ। ਮੈਂ ਇਸ ਦੀ ਦੁੱਖ ਦੀ ਘੜੀ ਨਾਲ ਪਰਿਵਾਰ ਦੇ ਨਾਲ ਹਾਂ। ਮੈਂ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ।
ਦੱਸ ਦੇਈਏ ਕਿ ਅੱਜ ਸਿੱਧੂ ਮੂਸੇਵਾਲਾ ਦੇ ਭੋਗ ਸਮਾਗਮ ‘ਤੇ ਅੱਜ ਦੂਰੋਂ-ਦੂਰੋਂ ਲੋਕ ਪਹੁੰਚੇ, ਜਿਨ੍ਹਾਂ ਵਿੱਚ ਉਨ੍ਹਾਂ ਦੇ ਦੋਸਤ, ਰਿਸ਼ਤੇਦਾਰ, ਕਲਕਾਰ ਤੇ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਪ੍ਰਸ਼ੰਸਕ ਸ਼ਾਮਲ ਸਨ। ਪ੍ਰਸ਼ੰਸਕਾਂ ਨੇ ਅੱਖਾਂ ਵਿੱਚ ਹੰਝੂਆਂ ਨਾਲ ਮੂਸੇਵਾਲਾ ਨੂੰ ਅੰਤਿਮ ਵਿਦਾਈ ਦਿੱਤੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਉਹ ਸਿੱਧੂ ਦੀ ਮੌਤ ਦੇ ਇਨਸਾਫ ਲਈ ਲੜਾਈ ਜਾਰੀ ਰਖਣਦੇ। ਫਿਰ ਵੀ ਉਹ ਸਰਕਾਰ ਨੂੰ ਸਮਾਂ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਆਪਣੇ ਪਰਿਵਾਰ ਅਤੇ ਸਮਾਜ ਦੀ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਅਤੇ ਉਨ੍ਹਾਂ ਦਾ ਜੀਵਨ ਨੌਜਵਾਨਾਂ ਨੂੰ ਜੀਵਨ ਵਿੱਚ ਨਵੀਆਂ ਉਚਾਈਆਂ ਛੂਹਣ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।
ਵੀਡੀਓ ਲਈ ਕਲਿੱਕ ਕਰੋ -: