ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਨਰਗੇ। ਇਹ ਮੀਟਿੰਗ ਕੱਲ੍ਹ ਦੁਪਹਿਰ 3:15 ਵਜੇ ਦਿੱਲੀ ‘ਚ ਹੋਵੇਗੀ।
ਇਹ ਚਰਚਾ ਹੈ ਕਿ ਮੀਟਿੰਗ ਵਿਚ ਸੀਮਾ ਸੁਰੱਖਿਆ, ਬੀ.ਬੀ.ਐਮ.ਬੀ ਅਤੇ ਕਿਸਾਨਾਂ ਦੇ ਮੁੱਦੇ ‘ਤੇ ਗੱਲਬਾਤ ਕੀਤੀ ਜਾਵੇਗੀ। ਕਿਸਾਨ ਬਹੁਤ ਲੰਮੇ ਸਮੇਂ ਤੋਂ ਬੀਬੀਐੱਮਬੀ ਦਾ ਮੁੱਦਾ ਕੇਂਦਰ ਅੱਗੇ ਚੁੱਕਣ ਦੀ ਮੰਗ ਕਰ ਰਹੇ ਹਨ ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਵੱਲੋਂ ਕੱਲ੍ਹ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਜਾਵੇਗੀ।
ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਵੀ ਦਿੱਲੀ ਪਹੁੰਚ ਕੇ ਮੁਲਾਕਾਤ ਕੀਤੀ ਗਈ ਸੀ ਤੇ ਕਿਸਾਨੀ ਮੁੱਦੇ ਸਬੰਧੀ ਉਨ੍ਹਾਂ ਨੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: