ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਮੋਹਾਲੀ ‘ਚ ਦੁਸਹਿਰਾ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ। ਮੁਹਾਲੀ ਦੇ ਫੇਜ਼-8 ਸਥਿਤ ਤਿੱਬਤ ਮਾਰਕੀਟ ਵਿੱਚ ਦੁਸਹਿਰੇ ਦਾ ਮੇਲਾ ਲਗਾਇਆ ਗਿਆ ਹੈ। ਇਸ ਨੂੰ ਵੇਖਣ ਲਈ ਸੀ.ਐਮ ਮਾਨ ਸ਼ਾਮ 5 ਵਜੇ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ। ਇਸ ਸਬੰਧੀ ਪ੍ਰਬੰਧਕਾਂ ਨੇ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੀ ਪੂਰੀ ਚੌਕਸੀ ਰੱਖ ਰਹੀ ਹੈ।
ਸਥਾਨਕ ਪੁਲਿਸ ਅਧਿਕਾਰੀਆਂ ਨੇ ਮੇਲੇ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਸਥਾਨਕ ਪੁਲਿਸ ਪੂਰੀ ਤਰ੍ਹਾਂ ਅਲਰਟ ਮੋਡ ਵਿੱਚ ਹੈ ਅਤੇ ਘਟਨਾ ਵਾਲੀ ਥਾਂ ‘ਤੇ ਸਖ਼ਤ ਚੌਕਸੀ ਸ਼ੁਰੂ ਕਰ ਦਿੱਤੀ ਗਈ ਹੈ। ਸੀ.ਐੱਮ. ਮਾਨ ਦੇ ਦੁਸਹਿਰੇ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਕਾਰਨ ਮੁਹਾਲੀ ਪੁਲਿਸ ਅਤੇ ਪ੍ਰਸ਼ਾਸਨ ਦੇ ਕਈ ਉੱਚ ਅਧਿਕਾਰੀ ਵੀ ਉਥੇ ਪੁੱਜਣਗੇ।
ਇਹ ਵੀ ਪੜ੍ਹੋ : ਮਾਨ ਸਰਕਾਰ ਦੀ ਵੱਡੀ ਪ੍ਰਾਪਤੀ, ਪਹਿਲੀ ਵਾਰ 6 ਮਹੀਨੇ ‘ਚ GST ਕੁਲੈਕਸ਼ਨ 10,000 ਕਰੋੜ ਤੋਂ ਪਾਰ
ਜ਼ਿਕਰਯੋਗ ਹੈ ਕਿ ਸੀਐੱਮ ਭਗਵੰਤ ਮਾਨ ਇਸ ਤੋਂ ਪਹਿਲਾਂ ਸੰਗਰੂਰ ‘ਚ ਦੁਸਹਿਰੇ ਦੇ ਪ੍ਰੋਗਰਾਮਾਂ ‘ਚ ਸ਼ਾਮਲ ਹੋ ਚੁੱਕੇ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਉਹ ਮੋਹਾਲੀ ‘ਚ ਦੁਸਹਿਰਾ ਮੇਲੇ ‘ਚ ਸ਼ਿਰਕਤ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: