ਸਹੁੰ ਚੁੱਕ ਸਮਾਗਮ ਦੇ 2 ਦਿਨ ਬਾਅਦ ਪੰਜਾਬ ਸਰਕਾਰ ਨੇ ਮੰਤਰੀਆਂ ਵਿਚ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਸਭ ਤੋਂ ਅਹਿਮ ਗ੍ਰਹਿ ਤੇ ਟੈਕਸ ਤੇ ਆਬਕਾਰੀ ਮੰਤਰਾਲੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਰਹੇਗਾ। ਹਰਪਾਲ ਚੀਮਾ ਨੂੰ ਪੰਜਾਬ ਦਾ ਨਵਾਂ ਵਿੱਤ ਮੰਤਰੀ ਬਣਾਇਆ ਗਿਆ ਹੈ। ਸਭ ਤੋਂ ਚੁਣੌਤੀ ਵਾਲਾ ਸਿੱਖਿਆ ਵਿਭਾਗ ਗੁਰਮੀਤ ਸਿੰਘ ਮੀਤ ਹੇਅਰ ਨੂੰ ਦਿੱਤਾ ਗਿਆ ਹੈ ਤੇ ਹਰਜੋਤ ਬੈਂਸ ਨੂੰ ਸੈਰ-ਸਪਾਟਾ ਮੰਤਰੀ ਬਣਾਇਆ ਗਿਆ ਹੈ।
ਹਰਭਜਨ ਸਿੰਘ ETO ਬਿਜਲੀ ਮੰਤਰੀ ਹੋਣਗੇ। ਡਾ. ਬਲਜੀਤ ਕੌਰ ਨੂੰ ਸਮਾਜਿਕ ਸੁਰੱਖਿਆ ਤੇ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦਿੱਤਾ ਗਿਆ ਹੈ। ਲਾਲਚੰਦ ਕਟਾਰੂਚੱਕ ਨੂੰ ਫੂਡ ਤੇ ਸਿਵਲ ਸਪਲਾਈ ਮੰਤਰੀ ਬਣਾਇਆ ਗਿਆ ਹੈ ਤੇ ਲਾਲਜੀਤ ਭੁੱਲਰ ਨੂੰ ਟਰਾਂਸਪੋਰਟ ਮੰਤਰੀ ਬਣਾਇਆ ਗਿਆ ਹੈ।
ਬ੍ਰਹਮਾਸ਼ੰਕਰ ਜਿੰਪਾ ਨੂੰ ਵਾਟਰ ਸਪਲਾਈ ਮੰਤਰੀ ਬਣਾਇਆ ਗਿਆ ਹੈ। ਸਿਹਤ ਵਿਭਾਗ ਡਾ. ਵਿਜੈ ਸਿੰਗਲਾ ਨੂੰ ਦਿੱਤਾ ਗਿਆ ਹੈ। ਕੁਲਦੀਪ ਧਾਲੀਵਾਲ ਨੂੰ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਮੰਤਰੀ ਬਣਾਇਆ ਗਿਆ ਹੈ। ਮੰਤਰੀਆਂ ਨੂੰ ਨਾਲ ਹੀ ਕੁਝ ਹੋਰ ਵਿਭਾਗ ਵੀ ਦਿੱਤੇ ਗਏ ਹਨ ਇਸ ਬਾਰੇ ਸਰਕਾਰ ਵੱਲੋਂ ਰਸਮੀ ਐਲਾਨ ਹੋਣਾ ਬਾਕੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੱਸ ਦੇਈਏ ਕਿ ਪੰਜਾਬ ਵਿਚ ਮੁੱਖ ਮੰਤਰੀ ਸਣੇ 18 ਮੰਤਰੀ ਬਣ ਸਕਦੇ ਹਨ। ਇਨ੍ਹਾਂ ਵਿਚੋਂ ਭਗਵੰਤ ਮਾਨ ਮੁੱਖ ਮੰਤਰੀ ਬਣ ਚੁੱਕੇ ਹਨ। ਇਸ ਤੋਂ ਇਲਾਵਾ 10 ਮੰਤਰੀਆਂ ਨੇ ਕੱਲ੍ਹ ਸਹੁੰ ਚੁੱਕ ਲਈ। ਹਾਲਾਂਕਿ ਹੁਣ 7 ਮੰਤਰੀਆਂ ਦੀ ਜਗ੍ਹਾ ਬਚੀ ਹੈ। ਇਹ ਅਹੁਦਾ ਆਪ ਸਰਕਾਰ ਕਦੋਂ ਭਰਤੀ ਹੈ,ਇਸ ‘ਤੇ ਸਾਰਿਆਂ ਦੀ ਨਜ਼ਰ ਹੈ।