ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸੁਨਾਮ ਜਾਣਗੇ। ਇਸ ਨੂੰ ਲੈ ਕੇ ਪੁਲਿਸ-ਪ੍ਰਸ਼ਾਸ਼ਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। CM ਭਗਵੰਤ ਮਾਨ ਨੇ ਸੁਨਾਮ ਜਾਣ ਦੀ ਜਾਣਕਰੀ 30 ਜੁਲਾਈ ਨੂੰ ਇੱਕ ਪ੍ਰੈਸ ਕਾਨਫਰੰਸ ਵਿਚ ਦਿੱਤੀ ਸੀ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਬਲੀਦਾਨ ਦਿਵਸ ਮੌਕੇ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕਰ ਸਕਦੇ ਹਨ।
ਸ਼ਹੀਦ ਊਧਮ ਸਿੰਘ ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਸੁਨਾਮ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸ਼ਹੀਦ ਊਧਮ ਸਿੰਘ ਦੇ 83ਵੇਂ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ‘ਆਪ’ ਸਰਕਾਰ ਦਾ ਮੁੱਖ ਏਜੰਡਾ ਸ਼ਹੀਦਾਂ ਦੇ ਵਿਚਾਰਾਂ ‘ਤੇ ਪਹਿਰਾ ਦੇ ਕੇ ਇਮਾਨਦਾਰ ਅਤੇ ਪਾਰਦਰਸ਼ੀ ਸਿਸਟਮ ਬਣਾਉਣਾ ਹੈ। ਸੂਬੇ ਦੀ ਇਕ-ਇਕ ਪੈਸਾ ਬਚਾ ਕੇ ਲੋਕ ਭਲਾਈ ਦੇ ਕੰਮਾਂ ‘ਤੇ ਖਰਚ ਕਰਨ ਬਾਰੇ ਕਿਹਾ।
ਇਹ ਵੀ ਪੜ੍ਹੋ : ਰੋਪੜ ਦੀ 8 ਸਾਲਾ ਸਾਨਵੀ ਨੇ ਵਧਾਇਆ ਮਾਣ, ਰੂਸ ਦੀ ਸਭ ਤੋਂ ਉੱਚੀ ਚੋਟੀ ‘ਤੇ ਲਹਿਰਾਇਆ ਤਿਰੰਗਾ
CM ਮਾਨ ਨੇ ਕਿਹਾ ਸੀ ਕਿ ਜਲ੍ਹਿਆਂਵਾਲਾ ਸਾਕੇ ਦੀ ਸੀਨੇ ਵਿੱਚ ਬਲਦੀ ਲਾਟ ਨੂੰ ਬੁਝਣ ਨਹੀਂ ਦਿੱਤਾ ਜਾਵੇਗਾ। ਸੁਨਾਮ ਦੀ ਧਰਤੀ ‘ਤੇ ਅਨੇਕਾਂ ਸ਼ਹੀਦਾਂ ਨੇ ਜਨਮ ਲਿਆ ਹੈ। ਉਨ੍ਹਾਂ ਲਈ ਇਹ ਵੀ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦਾ ਜਨਮ ਵੀ ਸੁਨਾਮ ਵਿੱਚ ਹੋਇਆ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਇਲਾਕੇ ਤੋਂ ਆਉਂਦੇ ਹਨ। ਮੁੱਖ ਮੰਤਰੀ ਦਾ ਬਚਪਨ ਅਤੇ ਸਿੱਖਿਆ ਇਸ ਮਹਾਨ ਸ਼ਹੀਦ ਦੇ ਸ਼ਹਿਰ ਸੁਨਾਮ ਵਿੱਚ ਹੀ ਬੀਤਿਆ ਹੈ ।
ਵੀਡੀਓ ਲਈ ਕਲਿੱਕ ਕਰੋ -: