ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਰੀਦਕੋਟ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਫਰੀਦਕੋਟ ਵਾਸੀਆਂ ਨੂੰ ਵੱਡੀ ਸੌਗਾਤ ਦੇ ਸਕਦੇ ਹਨ। ਮੁੱਖ ਮੰਤਰੀ ਬਾਬਾ ਫਰੀਦ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਗਮ ‘ਚ ਵੀ ਸ਼ਾਮਿਲ ਹੋਣਗੇ ਤੇ ਨਾਲ ਹੀ 250 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਯੂਨੀਵਰਸਿਟੀ ਦੇ ਜੱਚਾ-ਬੱਚਾ ਬਲਾਕ ਦਾ ਵੀ ਉਦਘਾਟਨ ਕਰਨਗੇ।
ਇਹ ਵੀ ਪੜ੍ਹੋ :ਕਬੱਡੀ ਖਿਡਾਰਣ ਰਿੰਕੂ ਭੈਣੀ ਦੀ ਸੜਕ ਹਾਦਸੇ ‘ਚ ਮੌ.ਤ, ਟੂਰਨਾਮੈਂਟ ‘ਚ ਲੈਣ ਜਾ ਰਹੀ ਸੀ ਹਿੱਸਾ
ਦੱਸ ਦੇਈਏ ਕਿ CM ਮਾਨ ਬਾਬਾ ਫਰੀਦ ਯੂਨੀਵਰਸਿਟੀ ਦੇ 33.53 ਕਰੋੜ ਦੇ ਪ੍ਰਾਜੈਕਟ ਦਾ ਸ਼ੁੱਭਆਰੰਭ ਕਰਨਗੇ ਤੇ ਨਾਲ ਹੀ ਕਈ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਿਪਤ ਕੀਤੇ ਜਾਣਗੇ। ਸੀਐੱਮ ਮਾਨ ਫਰੀਦਕੋਟ ਵਿਚ 55.80 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਨ। ਇਸ ਤੋਂ ਇਲਾਵਾ ਫਰੀਦਕੋਟ ਲਈ ਹੋਰ ਪ੍ਰਾਜੈਕਟਾਂ ਦਾ ਐਲਾਨ ਵੀ ਕਰਨਗੇ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ 144.35 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਮੁੱਖ ਮੰਤਰੀ ਵੱਲੋਂ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ : –