ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ ਜਾ ਰਹੇ ਹਨ। ਇਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਵੀ ਨਤਮਸਤਕ ਹੋਣਗੇ ਜਿਸ ਕਾਰਨ ਗੋਲਡਨ ਟੈਂਪਲ ਤੇ ਆਸ-ਪਾਸ ਦੇ ਇਲਾਕੇ ਦੀ ਸੁਰੱਖਿਆ ਨੂੰ ਵਧਾ ਕਰ ਦਿੱਤਾ ਗਿਆ ਹੈ। ਬਲਿਊ ਸਟਾਰ ਆਪ੍ਰੇਸ਼ਨ ਦੀ ਬਰਸੀ ਤੋਂ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਸ਼ਹਿਰ ਵਿਚ ਪੈਦਾ ਹੋ ਰਹੀ ਸਥਿਤੀ ਦਾ ਜਾਇਜ਼ਾ ਲੈਣਗੇ ਤੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ।
6 ਜੂਨ ਘੱਲੂਘਾਰਾ ਦਿਵਸ ਦੇ ਮੌਕੇ ‘ਤੇ ਸ਼ਹਿਰ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਕਿਸੇਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸ਼ਹਿਰ ਵਿਚ ਸਖਤੀ ਵਰਤੀ ਜਾ ਰਹੀ ਹੈ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਨ ਖੁਦ ਅੰਮ੍ਰਿਤਸਰ ਪਹੁੰਚ ਰਹੇ ਹਨ। ਇਹ ਵੀ ਖਬਰ ਹੈ ਕਿ ਉਹ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕਰ ਸਕਦੇ ਹਨ।
ਸਿੱਖ ਸੰਗਠਨਾਂ ਵੱਲੋਂ ਘੱਲੂਘਾਰਾ ਦਿਵਸ ਦੇ ਚੱਲਦਿਆਂ ਅੱਜ ਆਜ਼ਾਦੀ ਮਾਰਚ ਕੱਢਣ ਦਾ ਐਲਾਨ ਵੀ ਕੀਤਾ ਗਿਆ ਹੈ ਤੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਵੀ ਕੀਤਾ ਗਿਆ ਹੈ। ਪਟਿਆਲਾ ਵਿਚ ਹੋਏ ਹਿੰਸਕ ਦੰਗੇ ਦੇ ਬਾਅਦ ਅੰਮ੍ਰਿਤਸਰ ਵਿਚ 5 ਤੇ 6 ਜੂਨ ਨੂੰ ਪੁਲਿਸ ਨੇ ਅਲਰਟ ਜਾਰੀ ਰੱਖਿਆ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: