ਪੰਜਾਬ ਸਰਕਾਰ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਖੇਤਰਾਂ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਲੱਗੀ ਹੋਈ ਹੈ। ਇਸ ਦਿਸ਼ਾ ਵਿੱਚ PSPCL ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ PSPCL ਦੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪਹਿਲਾਂ ਵਾਂਗ ਹੀ ਨਿਯੁਕਤੀ ਪੱਤਰ ਦੇਣਗੇ।
ਇਹ ਵੀ ਪੜ੍ਹੋ : ਰੋਪੜ ਪੁਲਿਸ ਨੂੰ ਮਿਲੀ ਸਫਲਤਾ, ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇਕ ਗੁਰਗੇ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ
ਮੁੱਖ ਮੰਤਰੀ ਮਾਨ ਵੱਲੋਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਇਹ ਪ੍ਰੋਗਰਾਮ ਚੰਡੀਗੜ੍ਹ ਦੇ ਸੈਕਟਰ-18 ਸਥਿਤ ਟੈਗੋਰ ਥੀਏਟਰ ਵਿੱਚ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ 11 ਵਜੇ ਕੀਤੀ ਜਾਵੇਗੀ। ਪੰਜਾਬ ਸਰਕਾਰ ਹੁਣ ਤੱਕ 27 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: