ਮੁੱਖ ਮੰਤਰੀ ਭਗਵੰਤ ਮਾਨ ਅੱਜ ਸਿਵਲ ਸਕੱਤਰੇਤ ਵਿਚ ਵੱਖ-ਵੱਖ ਵਿਸ਼ਿਆਂ ‘ਤੇ ਸਬੰਧਤ ਮੰਤਰੀਆਂ ਤੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਮੁੱਖ ਮੰਤਰੀ ਦੀ ਮੀਟਿੰਗ 11 ਵਜੇ ਸ਼ੁਰੂ ਹੋਵੇਗੀ ਤੇ ਦੁਪਹਿਰ 2 ਵਜੇ ਤੱਕ ਜਾਰੀ ਰਹੇਗੀ। ਮੀਟਿੰਗ ਦਾ ਮੁੱਖ ਮੁੱਦਾ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫਤ ਬੱਸ ਸੇਵਾ ਉਪਲਬਧ ਕਰਵਾਉਣਾ ਹੈ।
CM ਮਾਨ ਮੁਫਤ ਬੱਸ ਸੇਵਾ ਦੀ ਰੂਪਰੇਖਾ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕਰਨਗੇ। ਇਸ ਤੋਂ ਇਲਾਵਾ ਪੀਯੂ ਵਿਚ ਹੋਸਟਲ ਬਣਾਉਣ ਦੇ ਮਾਮਲੇ ‘ਤੇ ਵੀ ਚਰਚਾ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਬ੍ਰਿਟਿਸ਼ ਕੌਂਸਲ ਦੀ ਇਕ ਵਫਦ ਵੀ ਮੁੱਖ ਮੰਤਰੀ ਮਾਨ ਨਾਲ ਮੀਟਿੰਗ ਕਰਨ ਪਹੁੰਚੇਗਾ। ਇਸ ਦੇ ਬਾਅਦ ਵਫਦ ਵੱਲੋਂ ਇਕ ਸਮਝੌਤੇ ‘ਤੇ ਹਸਤਾਖਰ ਦੀ ਕਾਰਵਾਈ ਪੂਰੀ ਕੀਤੀ ਜਾ ਸਕਦੀ ਹੈ।
ਸਮਝੌਤੇ ਮੁਤਾਬਕ ਪੰਜਾਬ ਦੇ ਹਾਇਰ ਐਜੂਕੇਸ਼ਨ ਸਿੱਖਿਆ ਸੰਸਥਾਵਾਂ ਵਿਚ ਟੀਚਰਾਂ ਨੂੰ ਅੰਗਰੇਜ਼ੀ ਭਾਸ਼ਾ ਦੀ ਬੇਹਤਰ ਟ੍ਰੇਨਿੰਗ ਦਿੱਤੀ ਜਾਵੇ ਤਾਂ ਕਿ ਪੰਜਾਬ ਦੇ ਹਾਇਰ ਐਜੂਕੇਸ਼ਨ ਸੰਸਥਾ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਦੀ ਬੇਹਤਰ ਨਾਲੇਜ ਦੇ ਸਕਣ।
ਇਹ ਵੀ ਪੜ੍ਹੋ : ਪੰਜਾਬ ‘ਚ ਅਗਲੇ 5 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ
ਦੱਸ ਦੇਈਏ ਕਿ ਪੰਜਾਬ ਵਿਚ ਆਪ ਸਰਕਾਰ ਦੇ ਗਠਨ ਦੇ ਬਾਅਦ ਮੁੱਖ ਮੰਤਰੀ ਮਾਨ ਸਣੇ ਸਮੁੱਚੀ ਸਰਕਾਰ ਸੂਬੇ ਵਿਚ ਸਿੱਖਿਆ ਤੇ ਸਿਹਤ ਨੂੰ ਮਿਸਾਲ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਵਿਚ ਹੈ। ਸਿੱਖਿਆ ਦੇ ਖੇਤਰ ਵਿਚ ਸੂਬੇ ਵਿਚ ਸਕੂਲ ਆਫ ਐਮੀਨੈਂਸ ਖੋਲ੍ਹੇ ਜਾ ਰਹੇ ਹਨ। ਬੱਚਿਆਂ ਵਿਚ ਵਿਦੇਸ਼ਾਂ ਵਿਚ ਜਾ ਕੇ ਸੈਟਲ ਹੋਣ ਦੀ ਸੋਚ ਕਾਰਨ ਸੂਬਾ ਸਰਕਾਰ ਵੀ ਸਕੂਲੀ ਸਿਲੇਬਸ ਵਿਚ ਆਈਲੈਟਸ ਨੂੰ ਵਿਸ਼ੇ ਵਜੋਂ ਸ਼ਾਮਲ ਕਰਨ ਦੀ ਕੋਸ਼ਿਸ਼ ਵਿਚ ਹੈ।
ਵੀਡੀਓ ਲਈ ਕਲਿੱਕ ਕਰੋ -: