ਮੁੱਖ ਮੰਤਰੀ ਭਗਵੰਤ ਮਾਨ ਅੱਜ ਨੈਸ਼ਨਲ ਹੈਲਥ ਮਿਸ਼ਨ (NHM) ਨਾਲ ਜੁੜੀ ਅਹਿਮ ਬੈਠਕ ਵਿੱਚ ਹਿੱਸਾ ਹੈਣਗੇ, ਜਿਸ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਸ਼ਾਮਲ ਹੋਣਗੇ। ਇਸ ਬੈਠਕ ਵਿੱਚ ਕੇਂਦਰ ਸਰਕਾਰ ਵੱਲੋਂ ਰੋਕੇ ਗਏ NHM ਫੰਡ ਨੂੰ ਲੈ ਕੇ ਮਾਨ ਸਰਕਾਰ ਕੋਈ ਅਹਿਮ ਫੈਸਲਾ ਲੈ ਸਕਦੀ ਹੈ।
ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਐਨਐਚਐਮ ਤਹਿਤ 60 ਫੀਸਦੀ ਫੰਡ ਜਾਰੀ ਕੀਤੇ ਜਾਣ ਦੇ ਦਾਅਵੇ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਐਨ.ਐਚ.ਐਮ ਮਿਸ਼ਨ ਵਿੱਚ 60 ਫੀਸਦੀ ਫੰਡ ਕੇਂਦਰ ਸਰਕਾਰ ਅਤੇ 40 ਫੀਸਦੀ ਸੂਬਾ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ।
ਇਸ ਤਹਿਤ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਕੁੱਲ 1114 ਕਰੋੜ ਰੁਪਏ ਵਿੱਚੋਂ 668 ਕਰੋੜ ਰੁਪਏ ਦਾ ਫੰਡ ਦਿੱਤਾ ਜਾਣਾ ਸੀ। ਪਰ ਸਿਰਫ਼ 438 ਕਰੋੜ ਰੁਪਏ ਦੇ ਫੰਡ ਹੀ ਜਾਰੀ ਹੋਏ ਹਨ। ਜਦੋਂ ਕਿ ਪੰਜਾਬ ਸਰਕਾਰ ਵੱਲੋਂ 445 ਕਰੋੜ ਰੁਪਏ ਖਰਚ ਕੀਤੇ ਜਾਣੇ ਸਨ ਪਰ 618 ਕਰੋੜ ਰੁਪਏ ਖਰਚ ਕੀਤੇ ਗਏ ਹਨ।
ਡਾ. ਬਲਬੀਰ ਸਿੰਘ ਮੁਤਾਬਕ ਪੰਜਾਬ ਸਰਕਾਰ ਨੇ 60 ਫੀਸਦੀ ਫੰਡ ਖਰਚ ਕੀਤੇ ਹਨ। ਜਦੋਂ ਕਿ ਕੇਂਦਰ ਸਰਕਾਰ ਵੱਲੋਂ ਸਿਰਫ਼ 40 ਫ਼ੀਸਦੀ ਫੰਡ ਹੀ ਦਿੱਤਾ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ 60 ਫੀਸਦੀ ਫੰਡ ਦਿੱਤੇ ਜਾਣ ਦੇ ਦਾਅਵੇ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਰਾਜ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ ਪਿਛਲੇ ਲੰਮੇ ਸਮੇਂ ਤੋਂ ਵਿਵਾਦ ਡੂੰਘਾ ਹੋ ਗਿਆ ਹੈ।
ਇਹ ਵੀ ਪੜ੍ਹੋ : NHAI ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਦੇ ਨਿਰਮਾਣ ‘ਤੇ ਰੋਕ ਤੋਂ ਇਨਕਾਰ
ਵੀਡੀਓ ਲਈ ਕਲਿੱਕ ਕਰੋ -: