ਬੀਤੇ ਦਿਨੀਂ ਸ੍ਰੀ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਪਟਿਆਲਾ ਰੋਡ ਸਥਿਤ ਗੁਰਦੁਆਰਾ ਨਾਭਾ ਸਾਹਿਬ ਵਿੱਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਸਾਹਿਬ ਨੂੰ ਯਾਦ ਕੀਤਾ । ਉਨ੍ਹਾਂ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਅਪੀਲ ਕੀਤੀ ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਇਸ ਮੌਕੇ CM ਮਾਨ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ‘ਕੁਝ ਸ਼ਰਾਰਤੀ ਅਨਸਰ ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਵੱਲੋਂ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਮੇਰੀ ਪੰਜਾਬੀਆਂ ਨੂੰ ਅਪੀਲ ਹੈ ਕਿ ਇਨ੍ਹਾਂ ਅਫਵਾਹਾਂ ਤੋਂ ਬਚਦੇ ਹੋਏ ਏਕਤਾ ਕਾਇਮ ਰੱਖੀ ਜਾਵੇ।’ ਗੁਰਦੁਆਰੇ ਦੇ ਹੈੱਡ ਗ੍ਰੰਥੀ ਦਲੇਰ ਸਿੰਘ ਤੇ ਮੈਨੇਜਰ ਰਣਜੀਤ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ।
ਗੁਰਦੁਆਰੇ ਵਿੱਚ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤੇ ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਨੇ ਖ਼ੁਦ ਸੁਰੱਖਿਆ ਦੀ ਕਮਾਂਡ ਸੰਭਾਲੀ ਹੋਈ ਸੀ। ਇਸ ਮੌਕੇ ਪ੍ਰਸ਼ਾਸਨ ਵੱਲੋਂ ਡੀਸੀ ਮੋਹਾਲੀ ਅਮਿਤ ਤਲਵਾਰ, ਐੱਸਡੀਐੱਮ ਡੇਰਾਬੱਸੀ ਸਵਾਤੀ ਟਿਵਾਣਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਗੌਰਤਲਬ ਹੈ ਕਿ ਮੁੱਖ ਮੰਤਰੀ ਮਾਨ ਵੱਲੋਂ ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਜੀ ਦੇ ਨਾਂ ‘ਤੇ ਉਨ੍ਹਾਂ ਦੇ ਜੱਦੀ ਪਿੰਡ ਰਾਇਸਰ ਪੰਜਾਬ (ਮਹਲਿ ਕਲਾਂ) ਜ਼ਿਲ੍ਹਾ ਬਰਨਾਲਾ ਵਿਖੇ ਇੱਕ ਲਾਇਬ੍ਰੇਰੀ ਬਣਾਉਣ ਦਾ ਐਲਾਨ ਵੀ ਕੀਤਾ ਗਿਆ।