ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਗੁਜਰਾਤ ‘ਚ ਆਪ ਦੇ ਵਿਧਾਇਕ ਚੈਤਰ ਵਸਾਵਾ ਦੇ ਸਮਰਥਨ ‘ਚ ਰੈਲੀ ਕੱਢੀ। ਇਸ ਦੌਰਾਨ ਭਗਵੰਤ ਮਾਨ ਨੇ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਉਤੇ ਤਿੱਖੇ ਨਿਸ਼ਾਨੇ ਸਾਧੇ।
ਜਨਸਭਾ ਨੂੰ ਸੰਬੋਧਨ ਕਰਦਿਆਂ CM ਮਾਨ ਨੇ ਕਿਹਾ ਕਿ ਭਾਜਪਾ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ PM ਨਰਿੰਦਰ ਮੋਦੀ ਦੀ ਹਰ ਗੱਲ ਜੁਮਲਾ ਨਿਕਲੀ ਹੈ। ਭਾਜਪਾ ਵਾਲੇ ਸਿਰਫ਼ ਜੁਮਲੇ ਹੀ ਸੁਣਾਉਂਦੇ ਹਨ ਅਤੇ ਅਸੀਂ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਿਲੰਡਰ 1000 ਮਹਿੰਗਾ ਕਰਕੇ ਸਿਰਫ਼ 200 ਰੁਪਏ ਸਸਤਾ ਕੀਤਾ ਜਾਂਦਾ ਹੈ। ਆਉਣ ਵਾਲੇ ਦਿਨਾਂ ਵਿਚ ਭਾਜਪਾ ਹੋਰ ਵੀ ਜੁਮਲੇ ਸੁਣਾਏਗੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਚੈਤਰ ਵਸਾਵਾ ਨੂੰ ਭਾਜਪਾ ਸਰਕਾਰ ਨੇ ਆਦਿਵਾਸੀਆਂ ਅਤੇ ਗਰੀਬ ਲੋਕਾਂ ਲਈ ਲੜਨ ਲਈ ਜੇਲ੍ਹ ਵਿੱਚ ਡੱਕ ਦਿੱਤਾ ਹੈ। ਮਾਨ ਨੇ ਕਿਹਾ ਕਿ ਸਰਕਾਰਾਂ ਲਈ ਲੋਕਾਂ ਦੀ ਆਵਾਜ਼ ਉਠਾਉਣ ਵਾਲੇ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕਣਾ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਆਮ ਲੋਕਾਂ ਲਈ ਲੜਦਾ ਹੈ ਅਤੇ ਲੋਕਾਂ ਨੂੰ ਲੁੱਟਣ ਵਾਲਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ, ਉਸ ਨੂੰ ਜੇਲ੍ਹ ਜਾਣਾ ਪੈਂਦਾ ਹੈ। ਪਰ ਜੇਲ ਜਾਣ ਨਾਲ ਚੈਤਰ ਵਸਾਵਾ ਦਾ ਹੌਂਸਲਾ ਕਮਜ਼ੋਰ ਨਹੀਂ ਹੋਵੇਗਾ, ਸਗੋਂ ਉਹ ਹੋਰ ਮਜ਼ਬੂਤ ਹੋ ਕੇ ਬਾਹਰ ਆਉਣਗੇ।
ਇਹ ਵੀ ਪੜ੍ਹੋ : ਨਵਾਂਸ਼ਹਿਰ ਪਹੁੰਚੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਉਨ੍ਹਾਂ ਕਿਹਾ ਕਿ ਭਾਜਪਾ ਈ. ਡੀ. ਦਾ ਇਸਤੇਮਾਲ ਕਰਕੇ ਸਾਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸਾਨੂੰ ਈ. ਡੀ. ਦੇ ਨੋਟਿਸਾਂ ਨਾਲ ਡਰਾਇਆ ਜਾ ਰਿਹਾ ਹੈ ਪਰ ਅਸੀਂ ਕਿਸੇ ਤੋਂ ਡਰਨ ਵਾਲੇ ਨਹੀਂ ਹਾਂ। ਉਹ ਕੁੱਝ ਵੀ ਕਰ ਲੈਣ, ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਉਨਾਂ ਤੋਂ ਡਰਣਗੇ ਨਹੀਂ।