ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਦੇ ਹੱਕ ਵਿਚ ਵੱਡਾ ਫੈਸਲਾ ਲੈਂਦੇ ਹੋਏ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮ ਦੀ ਫਸਲ ਲਈ ਮੁਆਵਜ਼ਾ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਮਾਨਸਾ ਤੋਂ ਵਿਧਾਇਕ ਵਿਜੈ ਸਿੰਗਲਾ ਵੱਲੋਂ ਦਿੱਤੀ ਗਈ। ਸਿੰਗਲਾ ਨੇ ਦੱਸਿਆ ਕਿ ‘ਆਪ’ ਵੱਲੋਂ ਸਰਕਾਰ ਬਣਨ ਦੇ ਪਹਿਲੇ ਹੀ ਦਿਨ ਖਰਾਬ ਹੋਈ ਨਰਮ ਦੀ ਫਸਲ ਲਈ ਇੱਕ ਅਰਬ, ਇੱਕ ਕਰੋੜ, 39 ਲੱਖ, 45 ਹਜ਼ਾਰ 87 ਰੁਪਏ ਮੁਆਵਜ਼ਾ ਮਾਨਸਾ ਜਿਲ੍ਹੇ ਨੂੰ ਜਾਰੀ ਕਰ ਦਿੱਤਾ ਗਿਆ ਹੈ।
ਸਿੰਗਲਾ ਨੇ ਕਿਹਾ ਦਾਅਵਾ ਕੀਤਾ ਕਿ ਕਿ ‘ਆਪ’ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ ਤੇ ਭਵਿੱਖ ਵਿਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਮੌਕੇ ਆਪ ਵਿਧਾਇਕ ਕੁਲਤਾਰ ਸੰਧਵਾਂ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਵੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਅਜੇ ਤੱਕ ਜਾਰੀ ਨਹੀਂ ਕੀਤੀ ਗਈ ਪਰ ਆਪ ਦੀ ਸਰਕਾਰ ਬਣਦਿਆਂ ਹੀ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਇਸ ਸਬੰਧੀ ਫੋਕੀ ਇਸ਼ਤਿਹਾਰਬਾਜ਼ੀ ਕੀਤੀ ਪਰ ਅਮਲੀ ਜਾਮਾ ਆਪ ਸਰਕਾਰ ਨੇ ਨਿਭਾਇਆ।
ਕਿਸਾਨਾਂ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਮੁਆਵਜ਼ੇ ਲਈ ਪ੍ਰਦਰਸ਼ਨ ਕੀਤੇ ਜਾ ਰਹੇ ਸਨ ਤੇ ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਸਰਕਾਰ ਵੱਲੋਂ ਮੁਆਵਜ਼ਾ ਜਾਰੀ ਨਹੀਂ ਕੀਤਾ ਜਾਂਦਾ ਉਦੋਂ ਤੱਕ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : ‘ਦਿ ਕਸ਼ਮੀਰ ਫਾਈਲਸ’ ‘ਤੇ ਅਬਦੁੱਲਾ ਬੋਲੇ-‘ਫਿਲਮ ਸੱਚਾਈ ਤੋਂ ਬਹੁਤ ਦੂਰ, ਮੁਸਲਮਾਨਾਂ ਨੂੰ ਕੀਤਾ ਨਜ਼ਰਅੰਦਾਜ਼’
ਗੌਰਤਲਬ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ 23 ਮਾਰਚ ਨੂੰ ਪੰਜਾਬ ਸਰਕਾਰ ਵੱਲੋਂ ਐਂਟੀ ਕਰੱਪਸ਼ਨ ਨੰਬਰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਸਿੱਧੀ ਮੇਰੇ ਕੋਲ ਸ਼ਿਕਾਇਤ ਆਵੇਗੀ । ਜੇ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗੇ, ਉਸਦੀ ਵੀਡੀਓ/ਆਡੀਓ ਰਿਕਾਰਡਿੰਗ ਕਰਕੇ ਮੈਨੂੰ ਭੇਜ ਦੇਣਾ। ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ। ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨਹੀਂ ਚੱਲੇਗਾ।