ਰੱਖੜੀ ਮੌਕੇ ਮੁੱਖ ਮੰਤਰੀ ਮਾਨ ਅੱਜ ਆਂਗਣਵਾੜੀ ਵਰਕਰਾਂ ਨੂੰ ਤੋਹਫਾ ਦੇਣ ਜਾ ਰਹੇ ਹਨ। ਮੁੱਖਮੰਤਰੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ ਜਿਥੇ ਉਹ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਵਿਚ ਨਤਮਸਤਕ ਹੋਣਗੇ ਤੇ ਫਿਰ ਅੰਮ੍ਰਿਤਸਰ ਵਿਚ GNDU ਵਿਚ ਦੁਪਹਿਰ 2 ਵਜੇ ਸੂਬਾ ਪੱਧਰੀ ਪ੍ਰੋਗਰਾਮ ਰੱਖਿਆ ਗਿਆ ਹੈ।ਇਸ ਪ੍ਰੋਗਰਾਮ ਵਿਚ ਉਹ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਨ।
CM ਮਾਨ ਵੱਲੋਂ 5704 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਰੱਖੜੀ ‘ਤੇ ਮੁੱਖ ਮਤੰਰੀ ਨੇ ਨਵੀ ਭਰਤੀਆਂ ਦਾ ਐਲਾਨ ਕੀਤਾ ਸੀ। ਮਾਨ ਸਰਕਾਰ ਆਪਣੇ ਵਾਅਦਿਆਂ ਤੇ ਗਾਰੰਟੀਆਂ ਨੂੰ ਹੌਲੀ-ਹੌਲੀ ਪੂਰਾ ਕਰ ਰਹੀ ਹੈ। ਇਸ ਤੋਂ ਪਹਿਲਾਂ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਗਿਆਸੀ ਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ। 12710 ਕੱਚੇ ਅਧਿਆਪਕਾਂ ਨੂੰ ਮਾਨ ਸਰਕਾਰ ਵੱਲੋਂ ਪੱਕੀ ਕੀਤਾ ਗਿਆ ਤੇ ਨਾਲ ਹੀ ਉਨ੍ਹਾਂ ਦੀ ਤਨਖਾਹ ਵਿਚ 5 ਫੀਸਦੀ ਦੇ ਵਾਧੇ ਦਾ ਐਲਾਨ ਵੀ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
