ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਮਾਨ ਸਰਕਾਰ ਪੂਰੇ ਐਕਸ਼ਨ ਮੋਡ ਵਿਚ ਹੈ। ਸੂਬਾ ਸਰਕਾਰ ਵੱਲੋਂ ਦਾਗੀ ਅਫਸਰਾਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਹਿਤ ਰੋਪੜ-ਮੋਹਾਲੀ ਦੇ ਮਾਈਨਿੰਗ ਅਫਸਰ ਵਿਪਿਨ ਨੂੰ ਸਸਪੈਂਡ ਕਰ ਦਿੱਤਾ ਹੈ। ਖਨਨ ਮੰਤਰੀ ਨੇ ਕੱਲ੍ਹ ਹੀ ਰੋਪੜ ਦੀ ਖੇੜਾ ਕਲਮੋਟ ਖਨਨ ਸਾਈਟ ‘ਤੇ ਸਾਰੇ ਕਰੱਸ਼ਰ ਸੀਲ ਕਰਵਾ ਦਿੱਤੇ ਸਨ। ਮਾਈਨਿੰਗ ਅਫਸਰ ਨੂੰ ਸਸਪੈਂਡ ਕਰਕੇ ਚੀਫ ਇੰਜੀਨੀਅਰ ਨਾਲ ਅਟੈਚ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਖਿਲਾਫ ਹੁਣ ਚਾਰਜਸ਼ੀਟ ਤਿਆਰ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਇਹ ਵੀ ਸਾਹਮਣੇ ਆਇਆ ਹੈ ਕਿ ਰੇਤ ਖਨਨ ਠੇਕੇਦਾਰਾਂ ਨੂੰ ਸਰਕਾਰ ਨੇ ਗੰਨਮੈਨ ਮੁਹਈਆ ਕਰਵਾਏ ਹੋਏ ਸਨ। ਇੱਕ ਠੇਕੇਦਾਰ ਨਾਲ 3 ਗੰਨਮੈਨ ਹੋਣ ਦਾ ਖੁਲਾਸਾ ਹੋਇਆ ਹੈ। ਇਸ ਦਾ ਪਤਾ ਲੱਗਦਿਆਂ ਹੀ ਸਰਕਾਰ ਨੇ ਤੁਰੰਤ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਬੁਲਾ ਲਿਆ। ਇਹੀ ਨਹੀਂ, ਇਨ੍ਹਾਂ ਪੁਲਿਸ ਵਾਲਿਆਂ ਦਾ ਖਰਚ ਵੀ ਪੰਜਾਬ ਸਰਕਾਰ ਚੁੱਕ ਰਹੀ ਸੀ। ਰੇਤ ਠੇਕੇਦਾਰ ਦੀ ਸੁਰੱਖਿਆ ਦੇ ਬਦਲੇ ਮੁਲਾਜ਼ਮਾਂ ਨੂੰ ਸਰਕਾਰੀ ਖਜ਼ਾਨੇ ਤੋਂ ਤਨਖਾਹ ਦਿੱਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਰੇਤ ਮਾਫੀਆ ਨੂੰ ਖਤਮ ਕਰਨ ਲਈ ‘ਆਪ’ ਸਰਕਾਰ ਨੇ ਆਈਏਐੱਸ ਕ੍ਰਿਸ਼ਨ ਕੁਮਾਰ ਨੂੰ ਕਮਾਨ ਸੌਂਪੀ ਗਈ ਹੈ। ਉੁਨ੍ਹਾਂ ਨੂੰ ਹੁਣੇ ਜਿਹੇ ਸਿੱਖਿਆ ਤੋਂ ਹਟਾ ਕੇ ਮਾਈਨਿੰਗ ਵਿਭਾਗ ਦਾ ਪ੍ਰਿੰਸੀਪਲ ਸੈਕ੍ਰੇਟਰੀ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਹਲਕੀ ਬਾਰਿਸ਼ ਮਗਰੋਂ ਮੁੜ ਵਧੇਗੀ ਗਰਮੀ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਸਾਰੇ ਠੇਕੇਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਬਕਾਏ ਤੁਰੰਤ ਮਾਈਨਿੰਗ ਵਿਭਾਗ ਨੂੰ ਜਮ੍ਹਾਂ ਕਰਵਾਉਣ । ਉਨ੍ਹਾਂ ਕਿ ਉਹ ਵਿਭਾਗ ਵਿੱਚ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦਾਗੀ ਅਫਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਨਾਜਾਇਜ਼ ਮਾਈਨਿੰਗ ‘ਤੇ ਜ਼ੀਰੋ ਟਾਲਰੈਂਸ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਆਮ ਲੋਕਾਂ ਨੂੰ ਵਾਜਬ ਰੇਟਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਮਾਈਨਿੰਗ ਵਿਭਾਗ ਅੰਮ੍ਰਿਤਸਰ ਤੇ ਮੋਗਾ ਵਿੱਚ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਸ਼ੁਰੂ ਕਰੇਗੀ।