ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ ਹਨ। ਇਸ ਮੌਕੇ ‘ਤੇ ਉਹ ਜੀਐੱਨਡੀਯੂ ਪਹੁੰਚੇ ਜਿਥੇ ਉਨ੍ਹਾਂ ਨੇ ਭਾਸ਼ਾ ਵਿਭਾਗ ਦੇ ‘ਪੰਜਾਬ ਮਾਹ’ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ।
ਇਸ ਦੌਰਾਨ ਉਨ੍ਹਾਂ ਨਾਲ ਪਤਨੀ ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਗੋਲਡਨ ਜੁਬਲੀ ਕਨਵੈਨਸ਼ਨ ਵਿਚ ਸੀਐੱਮ ਮਾਨ ਨੇ ਕਿਹਾ ਕਿ ਅੱਜ ਦੁਨੀਆ ਦੇ ਹਰ ਕੋਨੇ ਵਿਚ ਪੰਜਾਬੀ ਬੋਲਣ ਵਾਲੇ ਲੋਕ ਹਨ। ਸਾਡੀ ਧਰਤੀ ਨੂੰ ਗੁਰੂਆਂ ਦਾ ਆਸ਼ੀਰਵਾਦ ਮਿਲਿਆ ਹੈ ਪਰ ਪਿਛਲੇ ਕੁਝ ਦਹਾਕਿਆਂ ਤੋਂ ਅਸੀਂ ਪੰਜਾਬੀ ਬੋਲਣ ਵਿਚ ਸ਼ਰਮ ਕਰਨ ਲੱਗੇ ਹਾਂ।
ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਪੰਜਾਬੀ ਬੋਲਣ ਦੀ ਵੀ ਅਪੀਲ ਕੀਤੀ ਤੇ ਕਿਹਾ ਕਿ ਸਾਈਨ ਬੋਰਡ ਪੰਜਾਬੀ ਵਿਚ ਲਿਖੇ ਜਾਣੇ ਚਾਹੀਦੇ ਹਨ। ਸਾਰੀਆਂ ਸੰਸਥਾਵਾਂ ਵੱਲੋਂ ਪੰਜਾਬੀ ਭਾਸ਼ਾ ਨੂੰ ਮਹੱਤਤਾ ਦਿੱਤੀ ਜਾਣੀ ਚਾਹੀਦੀ ਹੈ। 21 ਫਰਵਰੀ ਕੌਮਾਂਤਰੀ ਭਾਸ਼ਾ ਦਿਵਸ ਤੱਕ ਲਿਖੀ ਜਾਵੇ ਪੰਜਾਬੀ, ਉਸਦੇ ਬਾਅਦ ਸਾਰੀਆਂ ਭਾਸ਼ਾਵਾਂ ਲਿਖੀਆਂ ਜਾਣ।
ਵੀਡੀਓ ਲਈ ਕਲਿੱਕ ਕਰੋ -: