ਭਲਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਵਿਆਹ ਦੇ ਬੰਧਨ ‘ਚ ਬੱਝੇ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਡਾ. ਗੁਰਪ੍ਰੀਤ ਕੌਰ ਨਾਲ ਹੋਣ ਜਾ ਰਿਹਾ ਹੈ। ਵਿਆਹ ਸਮਾਗਮ 7 ਜੁਲਾਈ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਹੋਵੇਗਾ, ਜਿਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਭਗਵੰਤ ਮਾਨ ਦਾ ਕਰੀਬ 6 ਸਾਲ ਪਹਿਲਾਂ ਤਲਾਕ ਹੋ ਗਿਆ ਸੀ।
ਭਗਵੰਤ ਮਾਨ ਦੀ ਹੋਣ ਵਾਲੀ ਲਾੜੀ ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਪਿਹੋਵਾ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਪਰਿਵਾਰ ਵਿਚ 3 ਭੈਣਾਂ ‘ਚੋਂ ਸਭ ਤੋਂ ਛੋਟੇ ਹਨ। ਉਨ੍ਹਾਂ ਨੇ 2013 ‘ਚ ਅੰਬਾਲਾ ਦੇ ਮੁਲਾਣਾ ਮੈਡੀਕਲ ਕਾਲਜ ‘ਚ ਦਾਖਲਾ ਲਿਆ ਸੀ ਤੇ 2017 ‘ਚ ਡਾਕਟਰੀ ਦੀ ਪੜ੍ਹਾਈ ਪੂਰੀ ਕੀਤੀ ਸੀ।
ਡਾ. ਗੁਰਪ੍ਰੀਤ ਕੌਰ ਦੇ ਪਿਤਾ ਇੰਦਰਜੀਤ ਸਿੰਘ ਕਿਸਾਨ ਹਨ। ਉਨ੍ਹਾਂ ਕੋਲ ਪਿੰਡ ਗੁਮਥਲਾ ਗੜੂ ਵਿਚ ਲਗਭਗ 50 ਏਕੜ ਜ਼ਮੀਨ ਹੈ। ਡਾ. ਗੁਰਪ੍ਰੀਤ ਕੌਰ ਦੀ ਮਾਤਾ ਰਾਜ ਹਰਜਿੰਦਰ ਕੌਰ ਹਾਊਸ ਵਾਈਫ ਹਨ। ਇੰਦਰਜੀਤ ਸਿੰਘ ਕੋਲ ਕੈਨੇਡਾ ਦੀ ਨਾਗਰਿਕਤਾ ਵੀ ਹੈ। ਗੁਰਪ੍ਰੀਤ ਦੀ ਵੱਡੀ ਭੈਣ ਨੀਰੂ ਦਾ ਵਿਆਹ ਅਮਰੀਕਾ ਵਿਚ ਹੋਇਆ ਹੈ ਤੇ ਦੂਜੀ ਭੈਣ ਜੱਗੂ ਆਸਟ੍ਰੇਲੀਆ ਵਿਚ ਆਪਣੇ ਪਰਿਵਾਰ ਨਾਲ ਰਹਿੰਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
ਡਾ. ਗੁਰਪ੍ਰੀਤ ਕੌਰ ਦੀ ਦੀ ਮੁਲਾਕਾਤ CM ਮਾਨ ਨਾਲ 2019 ‘ਚ ਹੋਈ ਸੀ। 2019 ਦੀ ਚੋਣ ‘ਚ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਦਾ ਸਾਥ ਦਿੱਤਾ ਸੀ। CM ਮਾਨ ਦੇ ਸਹੁੰ ਚੁੱਕ ਸਮਾਗਮ ‘ਚ ਵੀ ਡਾ. ਗੁਰਪ੍ਰੀਤ ਸ਼ਾਮਿਲ ਹੋਏ ਸਨ। ਇਥੇ ਇਹ ਵੀ ਦੱਸਣਯੋਗ ਹੈ ਕਿ ਡਾ. ਗੁਰਪ੍ਰੀਤ ਦੀ ਉਮਰ 32 ਸਾਲ ਤੇ CM ਮਾਨ ਦੀ ਉਮਰ 48 ਸਾਲ ਹੈ।
ਜ਼ਿਕਰਯੋਗ ਹੈ ਕਿ ਵਿਆਹ ਸਾਦੇ ਤਰੀਕੇ ਨਾਲ ਸੀਐੱਮ ਹਾਊਸ ਵਿਚ ਹੋਵੇਗਾ। ਇਸ ਵਿਆਹ ਸਮਾਗਮ ‘ਚ ਪਰਿਵਾਰ ਦੇ ਕਰੀਬੀ ਹੀ ਹਿੱਸਾ ਲੈਣਗੇ। ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਵੀ ਨਵੇਂ ਲਾੜੇ-ਲਾੜੀ ਨੂੰ ਅਸ਼ੀਰਵਾਦ ਦੇਣ ਲਈ ਮੌਜੂਦ ਰਹਿਣਗੇ। CM ਭਗਵੰਤ ਮਾਨ ਦੀ ਇੱਛਾ ਸੀ ਕਿ ਉਹ ਫਿਰ ਤੋਂ ਘਰ ਵਸਾਉਣ। ਮੁੱਖ ਮੰਤਰੀ ਭਗਵੰਤ ਮਾਨ ਲਈ ਮਾਂ ਤੇ ਉਨ੍ਹਾਂ ਦੀ ਭੈਣ ਨੇ ਖੁਦ ਲਾੜੀ ਚੁਣੀ ਹੈ।