CM of Madhya Pradesh : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨ ਪ੍ਰਧਾਨ ਮੰਤਰੀ ਨੂੰ ਮੋਦੀ ਨੂੰ ਚਿੱਠੀ ਲਿਖ ਕੇ ਮੱਧ ਪ੍ਰਦੇਸ਼ ਦੇ ਬਾਸਮਤੀ ਚੌਲਾਂ ਨੂੰ GI ਟੈਗ ਦਿਵਾਉਣ ਦੇ ਮਾਮਲੇ ‘ਚ ਦਖਲਅੰਦਾਜ਼ੀ ਦੀ ਮੰਗ ਕਰਨ ‘ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਦਨਿੰਦਾ ਕਰਦਿਆਂ ਕੈਪਟਨ ਦੇ ਇਸ ਕਦਮ ਨੂੰ ਸਿਆਸਤ ਤੋਂ ਪ੍ਰੇਰਿਤਦੱਸਿਆ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਆਖਿਰ ਉਨ੍ਹਾਂ ਦੀ ਮੱਧ ਪ੍ਰਦੇਸ਼ ਦੇ ਕਿਸਾਨ ਭਰਾਵਾਂ ਨਾਲ ਕੀ ਦੁਸ਼ਮਣੀ ਹੈ? ਇਹ ਮੱਧ ਪ੍ਰਦੇਸ਼ ਜਾਂ ਪੰਜਾਬ ਦਾ ਮਾਮਲਾ ਨਹੀਂ, ਪੂਰੇ ਦੇਸ਼ ਦਾ ਕਿਸਾਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਵਿਸ਼ਾ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਮੱਧ ਪ੍ਰਦੇਸ਼ ਦੇ ਬਾਸਮਤੀ ਚੌਲਾਂ ਨੂੰ ਜੀਆਈ ਟੈਗ ਦੇਣ ਨਾਲ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਹਿੱਤਾਂ ‘ਤੇ ਅਸਰ ਪਏਗਾ, ਜਿਨ੍ਹਾਂ ਦੇ ਬਾਸਮਤੀ ਚੌਲਾਂ ਨੂੰ ਪਹਲਿਆਂ ਤੋਂ GI ਟੈਗ ਮਿਲਿਆ ਹੋਇਆ ਹੈ। ਚਿੱਠੀ ਵਿਚ ਇਹ ਵੀ ਕਿਹਾ ਗਿਆ ਹੈ ਕਿ ਅਜਿਹਾ ਹੋਣ ‘ਤੇ ਪਾਕਿਸਤਾਨ ਨੂੰ ਵੀ ਫਾਇਦਾ ਮਿਲ ਸਕਦਾ ਹੈ।
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਟਵੀਟ ਰਾਹੀਂ ਕਿਹਾ ਕਿ APEDA ਦੇ ਮਾਮਲੇ ਦਾ ਮੱਧ ਪ੍ਰਦੇਸ਼ ਦੇ ਦਾਅਵਿਆਂ ਨਾਲ ਕੋਈ ਸਬੰਧ ਨਹੀਂ ਹੈ ਕਿਉਂਕਿ ਇਹ ਭਾਰਤ ਦੇ GI Act ਅਧੀਨ ਆਉਂਦਾ ਹੈ ਅਤੇ ਇਸ ਦਾ ਬਾਸਮਤੀ ਚੌਲਾਂ ਦੇ ਇੰਟਰਸਟੇਟ ਦਾਅਵਿਆਂ ਨਾਲ ਇਸ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਪੰਜਾਬ ਅਤੇ ਹਰਿਆਣਾ ਦੇ ਬਾਸਮਤੀ ਬਰਾਮਦਕਾਰ ਮੱਧ ਪ੍ਰਦੇਸ਼ ਤੋਂ ਬਾਸਮਤੀ ਚੌਲ ਖਰੀਦ ਰਹੇ ਹਨ। ਕੇਂਰ ਸਰਕਾਰ ਦੇ ਬਰਾਮਦ ਦੇ ਅੰਕੜੇ ਇਸ ਗੱਲ ਦੀ ਪੁਸ਼ਟੀ ਕਰਦੇ ਹਨ। ਕੇਂਦਰ ਸਰਕਾਰ ਸਾਲ 1999 ਤੋਂ ਮੱਧ ਪ੍ਰਦੇਸ਼ ਨੂੰ ਬਾਸਮਤੀ ਚੌਲਾਂ ਦੇ ‘ਬ੍ਰੀਡਰ ਬੀਜ‘ ਦੀ ਸਪਲਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਤਤਕਾਲੀ ‘ਸਿੰਧੀਆ ਸਟੇਟ‘ ਦੇ ਰਿਕਾਰਡ ਵਿਚ ਛਪੀ ਹੈ ਕਿ ਸਾਲ 1944 ਵਿਚ ਸੂਬੇ ਦੇ ਕਿਸਾਨਾਂ ਨੂੰ ਬੀਜ ਦੀ ਸਪਲਾਈ ਕੀਤੀ ਗਈ ਸੀ। ਮੱਧ ਪ੍ਰਦੇਸ਼ ਵਿਚ ਪਿਛਲੇ 25 ਸਾਲਾਂ ਤੋਂ ਬਾਸਮਤੀ ਚੌਲਾਂ ਦਾ ਉਤਪਾਦਨ ਕੀਤਾ ਜਾ ਰਿਹਾ ਹੈ। ਮੱਧ ਪ੍ਰਦੇਸ਼ ਨੂੰ ਮਿਲਣ ਵਾਲੇ ਜੀਆਈ ਟੈਂਗਿੰਗ ਨਾਲ ਕੌਮਾਂਤਰੀ ਬਾਜ਼ਾਰਾਂ ਵਿਚ ਭਾਰਤ ਦੇ ਬਾਸਮਤੀ ਚੌਲਾਂ ਦੀਆਂ ਕੀਮਤਾਂ ਨੂੰ ਸਥਿਰਤਾ ਮਿਲੇਗੀ ਅਤੇ ਦੇਸ਼ ਦੀ ਬਰਾਮਦ ਵਧੇਗੀ।