CM urges lagislators : ਚੰਡੀਗੜ੍ਹ : ਪੰਜਾਬ ਵਿਚ ਕਈ ਵਿਧਾਇਕ ਤੇ ਮੰਤਰੀ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਉਨ੍ਹਾਂ ਦੇ ਸੰਪਰਕ ਵਿਚ ਆਏ ਹੋਰ ਸਾਰੇ ਵਿਧਾਇਕਾਂ ਨੂੰ ਕੱਲ੍ਹ ਇਕ ਰੋਜ਼ਾ ਵਿਧਾਨ ਸਭਾ ਸੈਸ਼ਨ ਵਿਚ ਨਾ ਆਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਸੈਸ਼ਨ ਤੋਂ ਪਹਿਲਾਂ ਟੈਸਟ ਕਰਨ ਲਈ ਮੁੱਢਲੇ ਨਤੀਜਿਆਂ ਲਈ ਟਰੂਨੇਟ ਅਤੇ ਆਰ.ਏ.ਟੀ ਮਸ਼ੀਨਾਂ ਨੂੰ ਵਿਧਾਨ ਸਭਾ ਦੇ ਅਹਾਤੇ, ਅਤੇ ਨਾਲ ਹੀ ਪੰਜਾਬ ਭਵਨ ਅਤੇ ਵਿਧਾਇਕਾਂ ਦੇ ਹੋਸਟਲ ਵਿਖੇ ਸਥਾਪਤ ਕਰਨ ਦੇ ਹੁਕਮ ਦਿੱਤੇ ਹਨ, ਜਿਥੇ ਸੈਸ਼ਨ ਦੀ ਸ਼ੁਰੂਆਤ ਤੋਂ 48 ਘੰਟੇ ਪਹਿਲਾਂ ਨੈਗੇਟਿਵ ਪਾਏ ਗਏ ਵਿਅਕਤੀਆਂ ਨੂੰ ਹੀ ਸੈਸ਼ਨ ਵਿਚ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇਸ ਨਾਜ਼ੁਕ ਮੋੜ ‘ਤੇ ਸਰੀਰਕ ਵਿਰੋਧ ਪ੍ਰਦਰਸ਼ਨ ਤੋਂ ਗੁਰੇਜ਼ ਕਰਨ ਦੀ ਆਪਣੀ ਅਪੀਲ ਦੁਹਰਾਈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਹਫ਼ਤਿਆਂ ਵਿਚ ਇਕ ਵੱਡਾ ਵਾਧਾ ਦੇਖਣ ਨੂੰ ਮਿਲੇਗਾ। ਕੈਪਟਨ ਅਮਰਿੰਦਰ ਨੇ 20 ਅਗਸਤ ਤੋਂ ਰਾਜ ਦੇ ਵੱਖ-ਵੱਖ ਹਿੱਸਿਆਂ ਵਿਚ ‘ਆਪ’ ਦੇ ਧਰਨਿਆਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੀ ਅਗਵਾਈ ਵਿਚ ਹੋਏ ਵਿਰੋਧ ਪ੍ਰਦਰਸ਼ਨ ਲੋਕਾਂ ਦੀ ਜਾਨ ਨੂੰ ਖ਼ਤਰੇ ਵਿਚ ਪਾ ਰਹੇ ਹਨ। ਇਨ੍ਹਾਂ ਮੁਜ਼ਾਹਰਿਆਂ ਵਿਚ 25 ਤੋਂ 250 ਤੱਕ ਲੋਕਾਂ ਦਾ ਇਕੱਠ ਰਿਹਾ, ਜਿਸ ਨਾਲ ਕੋਰੋਨਾ ਮਹਾਮਾਰੀ ਫੈਲਣ ਦਾ ਖਤਰਾ ਵਧ ਸਕਦਾ ਹੈ। ਮੁੱਖ ਮੰਤਰੀ ਨੇ ਪਾਰਟੀ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਬੰਦ ਕਰਨ ਦੀ ਅਪੀਲ ਕੀਤੀ।
ਕੈਪਟਨ ਅਮਰਿੰਦਰ ਨੇ ਇਸ਼ਾਰਾ ਕੀਤਾ ਕਿ ‘ਆਪ’ ਦੇ ਅੱਠ ਨੇਤਾਵਾਂ / ਵਿਧਾਇਕਾਂ ਵਿਚੋਂ ਜਿਨ੍ਹਾਂ ਨੇ ਅੱਜ ਤਕ ਇਸ ਦਿਨ / ਰਾਤ ਦੇ ਧਰਨਿਆਂ ਦੀ ਅਗਵਾਈ ਕੀਤੀ ਹੈ, ਉਨ੍ਹਾਂ ਵਿਚੋਂ ਦੋ ਪਹਿਲਾਂ ਹੀ ਪਾਜ਼ੀਟਿਵ ਪਾਏ ਗਏ ਹਨ ਅਤੇ ਇਨ੍ਹਾਂ ਵਿਚੋਂ ਹਰ ਇਕ ਕਈ ਹੋਰ ਲੋਕਾਂ ਦੇ ਸੰਪਰਕ ਵਿਚ ਆਇਆ ਸੀ। ਉਨ੍ਹਾਂ ਕਿਹਾ ਕਿ ਵਿਧਾਇਕਾਂ ਦੇ ਮਾਮਲੇ ਵਿੱਚ ‘ਆਪ’ ਦੇ 4 ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਜਾ ਚੁੱਕੇ ਹਨ।