ਪੰਜਾਬ ਸਣੇ ਕਈ ਰਾਜਾਂ ਵਿਚ ਅਗਲੇ ਤਿੰਨ ਦਿਨਾਂ ਤੱਕ ਸੀਤ ਲਹਿਰ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਇਸ ਦੀ ਭਵਿੱਖਣਬਾਣੀ ਕੀਤੀ ਹੈ। ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਦੌਰਾਨ ਉਤਰਾਖੰਡ ਵਿਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ ਅਤੇ ਪੰਜਾਬ ਤੇ ਹਰਿਆਣਾ ਵਿਚ 23 ਤੇ 24 ਨੂੰ ਸੰਘਣੀ ਧੁੰਦ ਪੈਣ ਦੇ ਆਸਾਰ ਹਨ।
ਭਾਰਤੀ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਤਿੰਨ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਸੀਤ ਲਹਿਰ ਤੋਂ ਲੈ ਕੇ ਗੰਭੀਰ ਸੀਤ ਲਹਿਰ ਦੇ ਹਾਲਾਤ ਜਾਰੀ ਰਹਿਣ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਘੱਟ ਹੋ ਜਾਵੇਗੀ। ਸੀਤ ਲਹਿਰ ਨੇ ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਲੱਦਾਖ, ਗਿਲਗਿਟ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ।
ਆਈਐਮਡੀ ਅਨੁਸਾਰ, ਬਹੁਤ ਸੰਘਣੀ ਧੁੰਦ ਉਦੋਂ ਹੁੰਦੀ ਹੈ ਜਦੋਂ ਵਿਜ਼ੀਬਿਲਟੀ 0 ਅਤੇ 50 ਮੀਟਰ ਵਿਚਕਾਰ ਰਹਿ ਜਾਂਦੀ ਹੈ, 51 ਤੇ 200 ਮੀਟਰ ‘ਸੰਘਣੀ’, 201 ਤੇ 500 ਮੀਟਰ ਵਿਚਕਾਰ ਨੂੰ ‘ਮੱਧਮ’, ਜਦੋਂ ਕਿ 501 ਤੇ 1,000 ਮੀਟਰ ਵਿਚਕਾਰ ਵਿਜੀਬਿਲਟੀ ਦੌਰਾਨ ਧੁੰਦ ਹਲਕੀ ਹੁੰਦੀ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਦੱਸ ਦੇਈਏ ਕਿ ਰਾਜਸਥਾਨ ਦੇ ਚੁਰੂ ਵਿੱਚ ਉੱਤਰ-ਪੱਛਮੀ ਸਭ ਤੋਂ ਘੱਟ ਤਾਪਮਾਨ ਮਾਈਨਸ 2.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਤੋਂ ਬਾਅਦ ਸੀਕਰ (ਮਾਈਨਸ 2.5 ਡਿਗਰੀ ਸੈਲਸੀਅਸ) ਅਤੇ ਅੰਮ੍ਰਿਤਸਰ (ਮਾਈਨਸ 0.5 ਡਿਗਰੀ ਸੈਲਸੀਅਸ) ਦਰਜ ਕੀਤਾ ਗਿਆ। ਸਫਦਰਜੰਗ ਆਬਜ਼ਰਵੇਟਰੀ, ਵਿਚ ਘੱਟੋ-ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ, ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ ਅਤੇ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਹੈ। ਲੋਧੀ ਰੋਡ ‘ਤੇ ਮੌਸਮ ਕੇਂਦਰ ਦਾ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ।