ਪੰਜਾਬ-ਹਰਿਆਣਾ ਵਿੱਚ ਲੋਕਾਂ ਨੂੰ ਅਜੇ ਹੋਰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਭਾਰਤੀ ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਕੁਝ ਰਾਜਾਂ ਵਿੱਚ ਇਸ ਹਫਤੇ ਦੇ ਅੰਤ ਤੱਕ ਸੀਤ ਲਹਿਰ ਦੇ ਹਾਲਾਤ ਬਣੇ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਦੇਸ਼ ਦੇ ਕੁਝ ਹਿੱਸਿਆਂ ਵਿੱਚ ਅਗਲੇ ਦੋ ਦਿਨਾਂ ਤੱਕ ਮੀਂਹ ਅਤੇ ਗੜੇ ਪੈਣ ਦੇ ਵੀ ਆਸਾਰ ਹਨ।
31 ਦਸੰਬਰ-02 ਜਨਵਰੀ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਉੱਤਰੀ ਰਾਜਸਥਾਨ ਵਿੱਚ ਵੀ 1 ਤੇ 2 ਜਨਵਰੀ ਨੂੰ ਵੀ ਇਸੇ ਤਰ੍ਹਾਂ ਦੇ ਹਾਲਾਤ ਬਣੇ ਰਹਿ ਸਕਦੇ ਹਨ। ਅਗਲੇ 3 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਵਿੱਚ ਰਾਤ ਤੇ ਸਵੇਰ ਵੇਲੇ ਸੰਘਣੀ ਧੁੰਦ ਪੈ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ ਬਿਹਾਰ ਵਿੱਚ 29 ਅਤੇ 30 ਦਸੰਬਰ ਨੂੰ ਦਿਨ ਵੇਲੇ ਵੱਧ ਠੰਡ ਰਹਿ ਸਕਦੀ ਹੈ। ਇਸ ਦੌਰਾਨ ਮੱਧ ਪ੍ਰਦੇਸ਼, ਛੱਤੀਸਗੜ੍ਹ ਵਿੱਚ ਵੀ 30 ਅਤੇ 31 ਦਸੰਬਰ ਨੂੰ ਸੰਘਣੀ ਧੁੰਦ ਪੈਣ ਦੇ ਆਸਾਰ ਬਣੇ ਹੋਏ ਹਨ। 28 ਅਤੇ 29 ਤਰੀਕ ਨੂੰ ਪੂਰਬੀ ਮੱਧ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੱਖ-ਵੱਖ ਥਾਵਾਂ ‘ਤੇ, 28 ਦਸੰਬਰ ਨੂੰ ਪੱਛਮੀ ਐੱਮ.ਪੀ. ਵਿਦਰਭ, ਝਾਰਖੰਡ, 29 ਦਸੰਬਰ ਨੂੰ ਛੱਤੀਸਗੜ੍ਹ, 29 ਤੇ 30 ਦਸੰਬਰ ਨੂੰ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਅਤੇ 30 ਦਸੰਬਰ ਨੂੰ ਨਾਗਾਲੈਂਡ ਵਿੱਚ ਗਰਜ ਨਾਲ ਤੂਫ਼ਾਨ, ਬਿਜਲੀ ਅਤੇ ਗੜੇ ਪੈ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਦਿੱਲੀ ਵਿੱਚ ਪਾਰਾ ਇੱਕ ਡਿਗਰੀ ਹੇਠਾਂ ਡਿੱਗਿਆ ਤੇ ਘੱਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਸੋਮਵਾਰ ਨੂੰ ਘੱਟੋ-ਘੱਟ ਪਾਰਾ 10.4 ਡਿਗਰੀ ਸੈਲਸੀਅਸ ਰਿਹਾ, ਜੋ ਸੀਜ਼ਨ ਦੇ ਔਸਤ ਨਾਲੋਂ ਤਿੰਨ ਡਿਗਰੀ ਵੱਧ ਸੀ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 22.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਸੀ।