ਪਹਾੜੀ ਇਲਾਕਿਆਂ ‘ਚ ਲਗਾਤਾਰ ਹੋ ਰਹੀ ਬਰਫਬਾਰੀ ਦਾ ਅਸਰ ਰਾਜਧਾਨੀ ਦਿੱਲੀ-ਐੱਨ.ਸੀ.ਆਰ. ਸਮੇਤ ਮੈਦਾਨੀ ਇਲਾਕਿਆਂ ‘ਚ ਹੁਣ ਤੱਕ ਬਣਿਆ ਹੋਇਆ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਇੱਕ ਵਾਰ ਫਿਰ ਠੰਢ ਵਧਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ 30 ਜਨਵਰੀ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਤੇ ਜਲੰਧਰ ਵਿੱਚ ਸੀਤ ਲਹਿਰ ਚੱਲੇਗੀ, ਜਦਕਿ 3 ਫਰਵਰੀ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ ਨਾਲ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਤੇ ਜਲੰਧਰ ਜ਼ਿਲ੍ਹੇ ਵਿੱਚ ਗੜੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆਂ ‘ਚ ਪੱਛਮੀ ਹਿਮਾਲਿਆ ਦੇ ਉੱਪਰਲੇ ਹਿੱਸਿਆਂ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਕਾਰਨ ਉੱਤਰੀ ਭਾਰਤ ਵਿੱਚ ਸੀਤ ਲਹਿਰ ਦੀ ਸਥਿਤੀ ਬਣੀ ਰਹੇਗੀ।
ਪਹਾੜਾਂ ‘ਤੇ ਬਰਫਬਾਰੀ ਦਾ ਅਸਰ ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ, ਝਾਰਖੰਡ ਦੇ ਕਈ ਇਲਾਕਿਆਂ ‘ਚ ਦੇਖਿਆ ਜਾ ਸਕਦਾ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਫਰਵਰੀ ਦੇ ਸ਼ੁਰੂਆਤੀ ਹਫਤੇ ‘ਚ ਪੱਛਮੀ ਗੜਬੜੀ ਕਾਰਨ ਮੌਸਮ ਇਕ ਵਾਰ ਫਿਰ ਬਦਲ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਮੌਸਮ ਵਿਗਿਆਨੀਆਂ ਮੁਤਾਬਕ 2 ਫਰਵਰੀ ਤੱਕ ਪੱਛਮੀ ਗੜਬੜੀ ਪੱਛਮੀ ਹਿਮਾਲਿਆ ਦੇ ਖੇਤਰ ਤੱਕ ਪਹੁੰਚ ਸਕਦੀ ਹੈ। ਇਸ ਕਾਰਨ 2 ਤੋਂ 4 ਫਰਵਰੀ ਦਰਮਿਆਨ ਦਿੱਲੀ, ਹਰਿਆਣਾ, ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।