ਬਿਹਾਰ ਦੇ ਬਕਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਇਥੇ ਪਿੰਡ ਵਾਲਿਆਂ ਨੇ ਚੌਸਾ ਪਾਵਰ ਪਲਾਂਟ ‘ਤੇ ਹਮਲਾ ਕੀਤਾ ਹੈ। ਇਸ ਸਿਲਸਿਲੇ ਵਿੱਚ ਪੁਲਿਸ ਨਾਲ ਝੜਪ ਹੋਣ ਦੀ ਵੀ ਖ਼ਬਰ ਹੈ। ਗੁੱਸੇ ਵਿੱਚ ਆਏ ਲੋਕਾਂ ਨੇ ਪੁਲਿਸ ਦੀ ਗੱਡੀ ਵੀ ਫੂਕ ਦਿੱਤੀ ਹੈ। ਕਿਸਾਨਾਂ ਨੇ ਬਿਜਲੀ ਘਰ ਦੇ ਮੁੱਖ ਗੇਟ ‘ਤੇ ਅੱਗ ਲਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਵਾਸੀ ਜ਼ਮੀਨ ਦੇ ਮੁਆਵਜ਼ੇ ਨੂੰ ਲੈ ਕੇ ਭੜਕੇ ਹੋਏ ਹਨ।
ਦੱਸਿਆ ਜਾ ਰਿਹਾ ਹੈ ਕਿਚੌਸਾ ਪ੍ਰਖੰਡ ਵਿਖੇ ਬਨਾਰਪੁਰ ਵਿੱਚ ਪੁਲਿਸ ਦੇ ਮੰਗਲਵਾਰ ਦੇਰ ਰਾਤ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਕਿਸਾਨਾਂ ਨੇ ਚੌਸਾ ਸਥਿਤ ਪਾਵਰ ਪਲਾਟ ਵਿੱਚ ਵੜ ਕੇ ਖੂਬ ਹੰਗਾਮਾ ਕੀਤਾ। ਲਾਠੀਚਾਰਜ ਤੋਂ ਭੜਕੇ ਕਿਸਾਨਾਂ ਨੇ ਪੁਲਿਸ ਦੀ ਇੱਕ ਗੱਡੀ ਵਿੱਚ ਵੀ ਅੱਗ ਲਾ ਦਿੱਤੀ।
ਦੱਸ ਦੇਈਏ ਕਿ ਚੌਸਾ ਵਿੱਚ SJVN ਦੇ ਪਾਵਰ ਪਲਾਂਟ ਲਈ ਕਿਸਾਨਾਂ ਦੀ ਜ਼ਮੀਨ ਐਕਵਾਇਰ 2010-11 ਤੋਂ ਪਹਿਲਾਂ ਕੀਤੀ ਗਈ ਸੀ। ਉਸ ਸਮੇਂ ਕਿਸਾਨਾਂ ਨੂੰ 2010-11 ਮੁਤਾਬਕ ਮੁਆਵਜ਼ਾ ਦਿੱਤਾ ਗਿਆ ਸੀ। ਜਦੋਂ ਕੰਪਨੀ ਨੇ 2022 ਵਿੱਚ ਕਿਸਾਨਾਂ ਦੀ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਤਾਂ ਕਿਸਾਨਾਂ ਨੇ ਮੌਜੂਦਾ ਰੇਟ ਮੁਤਾਬਕ ਜ਼ਮੀਨ ਐਕੁਆਇਰ ਕਰਨ ਲਈ ਮੁਆਵਜ਼ੇ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ, ਜਦਕਿ ਕੰਪਨੀ ਪੁਰਾਣੇ ਰੇਟ ‘ਤੇ ਹੀ ਮੁਆਵਜ਼ਾ ਦੇ ਕੇ ਜ਼ਮੀਨ ਐਕੁਆਇਰ ਕਰ ਰਹੀ ਹੈ।
ਵਰਨਣਯੋਗ ਹੈ ਕਿ ਕਿਸਾਨ ਅਤੇ ਪਿੰਡ ਵਾਸੀ ਪਿਛਲੇ ਦੋ ਮਹੀਨਿਆਂ ਤੋਂ ਇਸ ਵਿਰੁੱਧ ਅੰਦੋਲਨ ਕਰ ਰਹੇ ਹਨ। ਇਸ ਮਾਮਲੇ ‘ਚ ਪੁਲਿਸ ਨੇ ਰਾਤ ਨੂੰ ਘਰ ‘ਚ ਦਾਖਲ ਹੋ ਕੇ ਔਰਤਾਂ, ਮਰਦਾਂ ਅਤੇ ਬੱਚਿਆਂ ‘ਤੇ ਲਾਠੀਚਾਰਜ ਕੀਤਾ। ਦੱਸ ਦੇਈਏ ਕਿ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ‘ਚ ਦਿਖਾਇਆ ਜਾ ਰਿਹਾ ਹੈ ਕਿ ਪੁਲਿਸ ਕਿਸ ਤਰ੍ਹਾਂ ਘਰ ‘ਚ ਦਾਖਲ ਹੋ ਕੇ ਲੋਕਾਂ ਨਾਲ ਬਦਸਲੂਕੀ ਕਰ ਰਹੀ ਹੈ। ਉਨ੍ਹਾਂ ਨਾਲ ਮਾਰਕੁੱਟ ਕਰ ਰਹੀ ਹੈ।
ਇਹ ਵੀ ਪੜ੍ਹੋ : ਰਾਹੁਲ ਨੇ ਰੋਜ਼ਾ ਸ਼ਰੀਫ਼ ਸਰਹਿੰਦ ‘ਚ ਅਦਾ ਕੀਤੀ ਚਾਦਰ ਦੀ ਰਸਮ, ਸਚਿਨ ਪਾਇਲਟ ਵੀ ਪਹੁੰਚੇ ਯਾਤਰਾ ‘ਚ
ਦਰਅਸਲ ਬਕਸਰ ਦੇ ਚੌਸਾ ‘ਚ ਬਣ ਰਹੇ ਪਾਵਰ ਪਲਾਂਟ ‘ਚ ਜ਼ਮੀਨ ਦੇ ਮੁਆਵਜ਼ੇ ਨੂੰ ਲੈ ਕੇ ਕਿਸਾਨਾਂ ਅਤੇ ਪਾਵਰ ਪ੍ਰਾਜੈਕਟ ਪ੍ਰਸ਼ਾਸਨ ਵਿਚਾਲੇ ਮਾਮਲਾ ਫਸਿਆ ਹੋਇਆ ਹੈ। ਮੰਗਲਵਾਰ ਨੂੰ ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪਾਵਰ ਪ੍ਰਾਜੈਕਟ ਦੇ ਮੁੱਖ ਗੇਟ ਨੂੰ ਤਾਲਾ ਲਗਾ ਦਿੱਤਾ ਸੀ ਅਤੇ ਜ਼ਮੀਨ ਐਕੁਆਇਰ ਕਰਨ ਲਈ ਉਚਿਤ ਮੁਆਵਜ਼ਾ ਦੇਣ ਦੀ ਮੰਗ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਰਾਤ ਨੂੰ ਕਿਸਾਨਾਂ ਦੇ ਘਰ ਜਾ ਕੇ ਉਨ੍ਹਾਂ ਨਾਲ ਦੁਬਦਸਲੂਕੀ ਕੀਤੀ। ਇਸ ਪੂਰੇ ਮਾਮਲੇ ‘ਚ ਬਕਸਰ ਦੇ ਐੱਸਪੀ ਮਨੀਸ਼ ਕੁਮਾਰ ਨੇ ਦੱਸਿਆ ਕਿ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: